Home / Informations / ਪੰਜਾਬ: ਵਿਆਹ ਤੋਂ 9 ਦਿਨ ਪਹਿਲਾ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ- ਪਰਿਵਾਰ ਚ ਛਾਇਆ ਮਾਤਮ

ਪੰਜਾਬ: ਵਿਆਹ ਤੋਂ 9 ਦਿਨ ਪਹਿਲਾ ਮੁੰਡੇ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ- ਪਰਿਵਾਰ ਚ ਛਾਇਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਲੋਕਾਂ ਦੀ ਸਹੂਲਤ ਲਈ ਜਿੱਥੇ ਵਾਹਨ ਬਣਾਏ ਗਏ ਹਨ। ਉੱਥੇ ਹੀ ਇਨ੍ਹਾਂ ਵਾਹਨਾਂ ਦਾ ਇਸਤਮਾਲ ਲੋਕਾਂ ਵੱਲੋਂ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਕੀਤਾ ਜਾਂਦਾ ਹੈ। ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਾਹਨ ਚਾਲਕ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਪਰ ਲੋਕਾਂ ਵੱਲੋਂ ਇਨ੍ਹਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਜਿੱਥੇ ਕੁਝ ਵਾਹਨ ਚਾਲਕਾਂ ਵੱਲੋਂ ਜਲਦੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਕਈ ਹਾਦਸਿਆਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ।

ਜਿਸ ਨਾਲ ਅਜਿਹੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੇ ਪਰਿਵਾਰਾਂ ਵਿੱਚ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ। ਹੁਣ ਇੱਥੇ ਵਿਆਹ ਤੋਂ 9 ਦਿਨ ਪਹਿਲਾਂ ਮੁੰਡੇ ਦੀ ਦਰਦਨਾਕ ਮੌਤ ਹੋਣ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਦੇ ਮਹਾਤਮਾ ਬੁੱਧ ਕਲੋਨੀ ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਘਰ ਵਿਚ ਖੁਸ਼ੀਆਂ ਦਾ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ, ਜਿਸ ਘਰ ਵਿੱਚ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।

ਉਸ ਵਿਆਹ ਵਾਲੇ ਲੜਕੇ ਦੀ ਮੌਤ ਹੋਣ ਕਾਰਨ ਘਰ ਵਿਚ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ। ਜਿੱਥੇ 22 ਸਾਲਾ ਨੌਜਵਾਨ ਕੁਲਦੀਪ ਸਿੰਘ ਦਾ ਵਿਆਹ 20 ਮਾਰਚ ਨੂੰ ਬਠਿੰਡਾ ਅਤੇ ਮੌੜ ਮੰਡੀ ਦੀ ਰਹਿਣ ਵਾਲੀ ਲੜਕੀ ਨਾਲ ਹੋਣ ਜਾ ਰਿਹਾ ਸੀ। ਜਿਸ ਵਾਸਤੇ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਮਹਾਂਰਾਣਾ ਪ੍ਰਤਾਪ ਮਾਰਕੀਟ ਦੇ ਨੇੜੇ ਉਸ ਸਮੇਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਸਮੇਂ ਉਹ ਕੁਝ ਸਮਾਨ ਲੈਣ ਲਈ ਸ਼ਹਿਰ ਆਇਆ ਹੋਇਆ ਸੀ। ਉਥੇ ਹੀ ਬੀਤੀ ਰਾਤ 10 ਵਜੇ ਦੇ ਕਰੀਬ ਇੱਕ ਅਣਪਛਾਤੇ ਵਾਹਨ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ

ਜਿਸ ਕਾਰਨ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। 6 ਭੈਣਾਂ ਦੇ ਇਕਲੌਤੇ ਭਰਾ ਦੀ ਇਸ ਤਰ੍ਹਾਂ ਵਿਆਹ ਤੋਂ ਪਹਿਲਾਂ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ ਉਥੇ ਹੀ ਇਸ ਨੌਜਵਾਨ ਦੀ ਮੌਤ ਹੋਣ ਨਾਲ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

error: Content is protected !!