ਜਾਣੋ ਅੱਜ ਦੀਆਂ ਨਵੀਂਆਂ ਕੀਮਤਾਂ
ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਗਿ ਰਾ ਵ ਟ ਜਾਰੀ ਹੈ। ਅੱਜ ਬਜਟ ਦੇ ਦਿਨ ਵੀ ਤੇਲ ਕੰਪਨੀਆਂ ਨੇ ਗਾਹਕਾਂ ਨੂੰ ਰਾਹਤ ਦਿੱਤੀ ਹੈ। ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕਰ ਦਿੱਤੀ ਹੈ। ਅੱਜ ਪੂਰੇ ਦੇਸ਼ ‘ਚ ਪੈਟਰੋਲ ਦੇ ਭਾਅ ‘ਚ 5-8 ਪੈਸੇ ਤੱਕ ਦੀ ਕਟੌਤੀ ਹੋਈ ਹੈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ ‘ਚ ਵੀ ਔਸਤਨ 5 ਪੈਸੇ ਦੀ ਗਿਰਾਵਟ ਆਈ ਹੈ। ਕੱਲ ਪੈਟਰੋਲ 9 ਪੈਸੇ ਅਤੇ ਡੀਜ਼ਲ 8 ਪੈਸੇ ਸਸਤਾ ਹੋਇਆ ਸੀ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ ‘ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਸ਼ਨੀਵਾਰ ਭਾਵ 1 ਫਰਵਰੀ ਨੂੰ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੇ ਭਾਅ ‘ਚ ਗਿਰਾਵਟ ਆਈ ਹੈ। ਦਿੱਲੀ ‘ਚ ਪੈਟਰੋਲ 8 ਪੈਸੇ ਘੱਟ ਕੇ 73.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6 ਪੈਸੇ ਘੱਟ ਕੇ 66.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।ਇਸ ਤਰ੍ਹਾਂ ਮੁੰਬਈ ‘ਚ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੱਲ ਦੇ ਮੁਕਾਬਲੇ 5 ਪੈਸੇ ਦੀ ਗਿਰਾਵਟ ਆਈ ਹੈ।
ਮੁੰਬਈ ‘ਚ ਪੈਟਰੋਲ 5 ਪੈਸੇ ਘੱਟ ਕੇ 78.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ ‘ਚ ਵੀ 5 ਪੈਸੇ ਘੱਟ ਕੇ 69.42 ਰੁਪਏ ਪ੍ਰਤੀ ਲੀਟਰ ਹੈ।ਇੰਝ ਹੀ ਕੋਲਕਾਤਾ ‘ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 75.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵੀ 5 ਪੈਸੇ ਘੱਟ ਕੇ 68.59 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਚੇਨਈ ‘ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ‘ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 6 ਪੈਸੇ ਘੱਟ 76.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 5 ਪੈਸੇ ਘੱਟ ਕੇ 69.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
