ਬਾਪੂ ਸੂਰਤ ਸਿੰਘ ਬਾਰੇ ਆਈ ਵੱਡੀ ਖਬਰ
ਸਰਦਾਰ ਸੂਰਤ ਸਿੰਘ ਖਾਲਸਾ ਜਿਹਨਾਂ ਦਾ ਜਨਮ 7 ਮਾਰਚ 1933 ਨੂੰ ਹੋਇਆ 87 ਸਾਲਾਂ ਦਾ ਬਜ਼ੁਰਗ ਜਿਸਨੂੰ “ਬਾਪੂ ਸੂਰਤ ਸਿੰਘ ਖਾਲਸਾ” ਵੀ ਕਿਹਾ ਜਾਂਦਾ ਹੈ। ਸੂਰਤ ਸਿੰਘ ਖਾਲਸਾ ਪੰਜਾਬ ਵਿਚ ਸਿੱਖਾਂ ਨਾਲ ਜੁੜੇ ਵੱਖ ਵੱਖ ਰਾਜਨੀਤਿਕ ਸੰਘਰਸ਼ਾਂ ਵਿਚ ਸ਼ਾਮਲ ਰਿਹਾ ਹੈ, ਹਾਲਾਂਕਿ ਉਹ ਉਸ ਸਮੇਂ ਜਿਆਦਾ ਚਰਚਾ ਚ ਆਏ ਜਦੋਂ ਓਹਨਾ ਨੇ ਸਿੱਖ ਕੈਦੀਆਂ ਜਿਹਨਾਂ ਦੀਆਂ ਸਜਾਵਾਂ ਪੂਰੀਆਂ ਹੋ ਚੁਕੀਆਂ ਹਨ ਓਹਨਾ ਦੀ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਭੁੱਖ ਹੜਤਾਲ ਸ਼ੁਰੂ ਕੀਤੀ ਸੀ।
ਹੁਣ ਵੱਡੀ ਖਬਰ ਇਹ ਆ ਰਹੀ ਹੈ ਕੇ ਓਹਨਾ ਦੀ ਭੁੱਖ ਹੜਤਾਲ ਨੂੰ ਅੱਜ ਪੂਰੇ 2000 ਦਿਨ ਹੋ ਗਏ ਹਨ। 16 ਜਨਵਰੀ 2015 ਨੂੰ ਸੂਰਤ ਸਿੰਘ ਖਾਲਸਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਜੋ ਕਿ ਅਜੇ ਵੀ ਜਾਰੀ ਹੈ। ਉਸਨੇ ਸਿੱਖ ਰਾਜਨੀਤਿਕ ਕੈਦੀਆਂ ਦੀ ਰਿਹਾਈ ਦੀ ਮੰਗ ਕਰਨ ਲਈ ਖਾਣ-ਪੀਣ ਅਤੇ ਪਾਣੀ ਤੋਂ ਇਨਕਾਰ ਕਰ ਦਿੱਤਾ ਹੈ ਜਿਨ੍ਹਾਂ ਨੇ ਆਪਣੀਆਂ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਜਿਥੇ ਉਹ ਸਿੱਖ ਰਾਜਨੀਤਿਕ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ, ਉਥੇ ਉਨ੍ਹਾਂ ਸਾਰੇ ਧਰਮਾਂ ਦੇ ਕੈਦੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਵੀ ਮੰਗ ਕੀਤੀ ਹੈ ਜਿਨ੍ਹਾਂ ਨੇ ਆਪਣੀਆਂ ਸਜਾਵਾਂ ਪੂਰੀਆਂ ਕੀਤੀਆਂ ਕਰ ਲਈਆਂ ਹਨ।
11 ਫਰਵਰੀ 2015 ਨੂੰ ਸੂਰਤ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲਾ ਪੱਤਰ ਲਿਖਿਆ ਅਤੇ ਆਪਣੀ ਭੁੱਖ ਹੜਤਾਲ ਦੇ ਮਨੋਰਥ ਬਾਰੇ ਵੀ ਦੱਸਿਆ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
