Home / Informations / ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰੋਂ ਆਈ ਵੱਡੀ ਖਬਰ, ਪਰਿਵਾਰ ਨੂੰ ਲੈਕੇ

ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰੋਂ ਆਈ ਵੱਡੀ ਖਬਰ, ਪਰਿਵਾਰ ਨੂੰ ਲੈਕੇ

ਆਈ ਤਾਜ਼ਾ ਵੱਡੀ ਖਬਰ 

ਦੇਸ ਦੇ ਵਖ ਵਖ ਖੇਤਰਾਂ ਦੇ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਸਾਲਾਂ ਦੀ ਮਿਹਨਤ ਤੋਂ ਬਾਅਦ ਕਾਮਯਾਬੀ ਹਾਸਲ ਕੀਤੀ ਗਈ ਹੈ। ਉਥੇ ਹੀ ਫਿਲਮ ਇੰਡਸਟਰੀ ਦੇ ਵਿਚ ਵੀ ਬਹੁਤ ਸਾਰੀਆਂ ਅਜਿਹੀਆਂ ਫ਼ਿਲਮੀ ਅਭਿਨੇਤਰੀਆਂ ਹਨ ਜਿਨ੍ਹਾਂ ਨੇ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਸਫਲਤਾ ਦੀ ਪੌੜੀ ਤੇ ਕਦਮ ਰੱਖੇ ਹਨ ਜਿਸ ਉਪਰ ਪਹੁੰਚਣ ਲਈ ਉਨ੍ਹਾਂ ਨੂੰ ਕਾਫੀ ਲੰਮਾ ਅਰਸਾ ਲੱਗਾ ਹੈ। ਅਜਿਹੀਆਂ ਫ਼ਿਲਮੀ ਹਸਤੀਆਂ ਜਿੱਥੇ ਆਪਣੀਆਂ ਸੁਪਰ ਹਿੱਟ ਫਿਲਮਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਬਣ ਜਾਂਦੀਆਂ ਹਨ। ਉੱਥੇ ਹੀ ਉਹਨਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਕਾਰਣ ਉਹ ਵਿਵਾਦਾਂ ਵਿਚ ਫਸ ਜਾਂਦੀਆਂ ਹਨ।

ਹੁਣ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਘਰ ਤੋਂ ਇਹ ਪਰਿਵਾਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਮਹੀਨੇ ਜਿੱਥੇ ਸ਼ਿਲਪਾ ਸ਼ੈਟੀ ਅਤੇ ਉਸ ਦੇ ਪਤੀ ਵਿਵਾਦਾਂ ਦੇ ਵਿਚ ਫਸੇ ਰਹੇ ਹਨ। ਉਥੇ ਹੀ ਹੁਣ ਉਨ੍ਹਾਂ ਦੀ ਮਾਂ ਨੂੰ ਵੀ ਲੈ ਕੇ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਉਸ ਦੀ ਮਾਤਾ ਵੀ ਇਕ ਵਿਵਾਦ ਵਿਚ ਫਸ ਗਏ ਹਨ। ਫਰਵਰੀ ਮਹਿਨੇ ਦੇ ਵਿੱਚ ਜਿੱਥੇ ਅਦਾਕਾਰਾ ਸ਼ਿਲਪਾ ਸ਼ੈਟੀ ਦੀ ਮਾਂ ਸੁਨੰਦਾ ਸ਼ੈੱਟੀ ਦੇ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲੀਸ ਵੱਲੋਂ ਉਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ।

ਇਸ ਮਾਮਲੇ ਤੇ ਵਿੱਚ ਜਿੱਥੇ ਸੁਨੰਦਾ ਸ਼ੈੱਟੀ ਦੇ ਨਾਲ-ਨਾਲ ਉਸ ਦੀਆਂ ਧੀਆਂ ਸ਼ਿਲਪਾ ਅਤੇ ਸ਼ਮਿਤਾ ਸ਼ੈੱਟੀ ਦੇ ਖਿਲਾਫ ਵੀ ਸੰਮਨ ਜਾਰੀ ਕੀਤੇ ਗਏ ਸਨ। ਪਰ ਅਦਾਲਤ ਵੱਲੋਂ ਜਿੱਥੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਨਹੀਂ ਰੱਖਿਆ ਗਿਆ ਉਥੇ ਹੀ ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਧੋਖਾਧੜੀ ਦੇ ਮਾਮਲੇ ਵਿਚ ਸ਼ਿਲਪਾ ਸ਼ੇੱਟੀ ਦੀ ਮਾਂ ਨੂੰ ਵੱਡੀ ਰਾਹਤ ਮਿਲ ਗਈ ਹੈ ਜਿੱਥੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

ਇਹ ਮਾਮਲਾ ਉਨ੍ਹਾਂ ਦੇ ਖਿਲਾਫ ਇੱਕ ਆਟੋਮੋਬਾਇਲਜ਼ ਏਜੰਸੀ ਦੇ ਮਾਲਕ ਵੱਲੋਂ ਦਰਜ ਕਰਵਾਇਆ ਗਿਆ ਸੀ ਜਿਸ ਕੋਲੋਂ ਸ਼ਿਲਪਾ ਸ਼ੈਟੀ ਦੇ ਪਿਤਾ ਨੇ 2015 ਦੇ ਵਿੱਚ 21 ਲੱਖ ਦਾ ਲੋਨ ਲਿਆ ਸੀ ਅਤੇ ਉਸ ਦੀ ਮੌਤ ਹੋ ਜਾਣ ਤੇ ਪਰਿਵਾਰ ਵੱਲੋਂ ਲੋਨ ਵਾਪਸ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਸ ਵੱਲੋਂ ਪਰਿਵਾਰ ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ।

error: Content is protected !!