Home / Informations / ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਭਿਆਨਕ ਹਾਦਸੇ ਚ ਮੌਤ, ਕਲਾਕਾਰ ਜਗਤ ਚ ਛਾਇਆ ਸੋਗ

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਭਿਆਨਕ ਹਾਦਸੇ ਚ ਮੌਤ, ਕਲਾਕਾਰ ਜਗਤ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਜਿੱਥੇ ਵਿਦੇਸ਼ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਦੇਸ਼ਾਂ ਵਿੱਚ ਆਪਣੇ ਕੀਤੇ ਜਾਂਦੇ ਕੰਮਾਂ ਦੇ ਜ਼ਰੀਏ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਦੇਸ਼ਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਜਿੱਥੇ ਇਨ੍ਹਾਂ ਵੱਲੋਂ ਯੋਗਦਾਨ ਪਾਇਆ ਜਾਂਦਾ ਹੈ ਇਹਨਾਂ ਪੰਜਾਬੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਬਹੁਤ ਸਾਰੇ ਪੰਜਾਬੀ ਗਾਇਕ ਜਿੱਥੇ ਵਿਦੇਸ਼ਾਂ ਦੀ ਧਰਤੀ ਤੇ ਬੈਠੇ ਹੋਏ ਹਨ। ਜਿੱਥੇ ਵਿਦੇਸ਼ਾਂ ਵਿਚ ਰਹਿੰਦੇ ਹੋਏ ਵੀ ਆਪਣੀ ਪੰਜਾਬੀ ਮਾਂ ਬੋਲੀ ਨਾਲ ਜੁੜੇ ਹੋਏ ਹਨ ਅਤੇ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰ ਰਹੇ ਹਨ।

ਉਥੇ ਹੀ ਅਜਿਹੇ ਪੰਜਾਬੀ ਗਾਇਕਾਂ ਵੱਲੋਂ ਆਪਣੇ ਗੀਤਾਂ ਰਾਹੀਂ ਸਰੋਤਿਆਂ ਨੂੰ ਆਪਣੇ ਨਾਲ ਜੋੜ ਕੇ ਰੱਖਿਆ ਜਾਂਦਾ ਹੈ। ਪਰ ਉਨ੍ਹਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਦੀ ਖਬਰ ਸਾਹਮਣੇ ਆਉਂਦੇ ਹੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਬਹੁਤ ਸਾਰੇ ਗਾਇਕਾਂ ਦੀ ਸੜਕ ਹਾਦਸਿਆ ਅਤੇ ਬਿਮਾਰੀਆਂ ,ਅਚਾਨਕ ਵਾਪਰੇ ਹਾਦਸਿਆਂ ਦੇ ਕਾਰਨ ਜਾ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਕਲਾਕਾਰ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਵਿੱਚ ਵਸ ਰਹੇ ਇਕ ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ।

ਆਸਟਰੇਲੀਆ ਦੀ ਧਰਤੀ ਤੇ ਜਿੱਥੇ ਉਹ ਮੈਲਬੌਰਨ ਦੇ ਵਸਨੀਕ ਸਨ ਉਥੇ ਹੀ ਵਾਪਰੇ ਇੱਕ ਸੜਕ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਹੈ। ਇਹ ਸਭ ਉਸ ਸਮੇਂ ਵਾਪਰਿਆ ਜਦੋਂ ਦੂਜੀ ਸਾਈਡ ਤੋਂ ਗਲਤ ਢੰਗ ਨਾਲ ਗੱਡੀ ਚਲਾਉਣ ਵਾਲੇ ਵਿਅਕਤੀ ਵੱਲੋਂ ਇਸ ਗਾਇਕ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਸਥਾਨ ਤੇ ਹੀ ਇਸ ਪੰਜਾਬੀ ਗਾਇਕ ਦੀ ਮੌਤ ਹੋ ਗਈ। ਉਨ੍ਹਾਂ ਦਾ ਬੇਹੱਦ ਮਕਬੂਲ ਗੀਤ ਜਿੱਥੇ ਤੇਰੇ ਬਿਨਾਂ ਲਗਦਾ ਨਾ ਦਿਲ ਗੀਤ ਲੋਕਾਂ ਵਲੋ ਬੇਹੱਦ ਪਸੰਦ ਕੀਤਾ ਗਿਆ ਸੀ।

ਉਥੇ ਹੀ ਵੱਖ-ਵੱਖ ਗਾਇਕਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਮੌਤ ਨੂੰ ਸੰਗੀਤ ਜਗਤ ਲਈ ਇਕ ਵੱਡਾ ਘਾਟਾ ਦੱਸਿਆ ਹੈ। ਦੋਸ਼ੀਆਂ ਵਿਚ ਕਾਰ ਡਰਾਈਵਰ ਅਤੇ ਇਕ ਔਰਤ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!