Home / Informations / ਮਾਨ ਸਰਕਾਰ ਲਈ ਆਈ ਮਾੜੀ ਖਬਰ – ਇਹਨਾਂ ਵਲੋਂ ਹੋ ਗਿਆ ਅਣਮਿਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ

ਮਾਨ ਸਰਕਾਰ ਲਈ ਆਈ ਮਾੜੀ ਖਬਰ – ਇਹਨਾਂ ਵਲੋਂ ਹੋ ਗਿਆ ਅਣਮਿਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਲਾਗੂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਕਿਸਾਨਾਂ ਵਿੱਚ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਰਾਹਤਾਂ ਦੇ ਕਾਰਨ ਖੁਸ਼ੀ ਵੇਖੀ ਜਾ ਰਹੀ ਹੈ। ਕਿਉਂਕਿ ਬਹੁਤ ਸਾਰੇ ਕਿਸਾਨਾਂ ਨੂੰ ਪਿਛਲੀ ਸਰਕਾਰ ਦੇ ਸਮੇਂ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਵੱਲੋਂ ਜਾਰੀ ਨਹੀਂ ਕੀਤਾ ਗਿਆ ਸੀ। ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੇ ਹੀ ਨਰਮੇ ਦੀ ਫਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲ ਦਾ ਨੁਕਸਾਨ ਹੋਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿਤਾ ਗਿਆ ਹੈ। ਉੱਥੇ ਹੀ ਸਰਕਾਰ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਹੁਣ ਮਾਨ ਸਰਕਾਰ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੰਬੀ ਵਿੱਚ ਕੁਝ ਕਿਸਾਨਾਂ ਵੱਲੋਂ ਅਧਿਕਾਰੀਆਂ ਨਾਲ ਕੀਤੀ ਬਦਸਲੂਕੀ ਕਾਰਨ ਸਾਹਮਣੇ ਆਇਆ ਹੈ। ਜਿੱਥੇ ਕਿਸਾਨਾਂ ਵੱਲੋਂ ਕਪਾਹ ਦੀ ਫਸਲ ਦੇ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਹੋਇਆਂ ਕੁਝ ਅਧਿਕਾਰੀਆਂ ਨੂੰ ਬੰਦੀ ਬਣਾਇਆ ਗਿਆ ਸੀ। ਹੁਣ ਸੋਮਵਾਰ ਨੂੰ ਵਾਪਰੀ ਇਸ ਘਟਨਾ ਦੇ ਵਿੱਚ ਜਿਥੇ ਕੁਝ ਇਸ ਹਲਕੇ ਦੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਕਰਦੇ ਹੋਏ ਨਾਇਬ ਤਹਿਸੀਲਦਾਰ ,ਕੁਝ ਪਟਵਾਰੀਆਂ ਅਤੇ ਕੁਝ ਹੋਰ ਅਧਿਕਾਰੀਆਂ ਨੂੰ ਤਹਿਸੀਲ ਦਫ਼ਤਰ ਵਿੱਚ ਬੰਧਕ ਬਣਾਇਆ ਗਿਆ ਸੀ।

ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਉਥੇ ਹੀ ਅਧਿਕਾਰੀਆਂ ਨੂੰ ਬਾਹਰ ਨਹੀਂ ਜਾਣ ਦਿੱਤਾ ਗਿਆ ਅਤੇ ਅੰਦਰ ਹੀ ਬੰਧਕ ਬਣਾਈ ਰੱਖਿਆ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਬਹੁਤ ਸਾਰੇ ਕਿਸਾਨਾਂ ਵੱਲੋਂ ਇਸ ਧਰਨੇ ਵਿੱਚ ਸ਼ਾਮਲ ਹੋ ਕੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਪੰਜਾਹ ਫੀਸਦੀ ਲੋਕਾਂ ਵੱਲੋਂ ਫਸਲ ਬਰਬਾਦ ਹੋਣ ਬਾਰੇ ਝੂਠ ਹੀ ਆਖਿਆ ਜਾ ਰਿਹਾ ਹੈ, ਅਧਿਕਾਰੀਆਂ ਨੇ ਦੱਸਿਆ ਹੈ ਕਿ 10 ਪਿੰਡਾਂ ਦੇ ਕਿਸਾਨਾਂ ਵੱਲੋਂ ਜਿਥੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਉਨ੍ਹਾਂ ਕੋਲ ਮੁਆਵਜ਼ਾ ਲੈਣ ਲਈ ਕੋਈ ਵੀ ਦਸਤਾਵੇਜ਼ ਮੌਜੂਦ ਨਹੀਂ ਹਨ।

ਜਦ ਕਿ ਸਰਕਾਰ ਵੱਲੋਂ 25 ਫੀਸਦੀ ਤੋਂ ਵਧੇਰੇ ਨੁਕਸਾਨ ਹੋਣ ਵਾਲੇ ਕਿਸਾਨਾਂ ਦੀ ਫਸਲ ਤੇ ਰਾਹਤ ਦਿੱਤੀ ਜਾਂਦੀ ਹੈ। ਕਿਸਾਨਾਂ ਵੱਲੋਂ ਅਧਿਕਾਰੀਆਂ ਨਾਲ ਕੀਤੇ ਗਏ ਇਸ ਵਿਵਹਾਰ ਦੇ ਚੱਲਦੇ ਹੋਏ ਹੁਣ 29 ਮਾਰਚ ਤੋਂ ਪੰਜਾਬ ਰੈਵੇਨਿਊ ਅਧਿਕਾਰੀ ਸੰਘ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

error: Content is protected !!