ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ਼ ਗਿੱਦੜਬਾਹਾ ਦੀ ਅਦਾਲਤ ‘ਚ ਇਸਤਗਾਸਾ ਦਾਇਰ:ਮਾਨਸਾ : ਪਾਲੀਵੁੱਡ ਇੰਡਸਟਰੀ ‘ਚ ਦਮਦਾਰ ਗੀਤਾਂ ਨਾਲ ਨੌਜਵਾਨਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਪੰਜਾਬੀ ਅਦਾਕਾਰ ਤੇ ਸਿੰਗਰ ਸਿੱਧੂ ਮੂਸੇਵਾਲਾ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਵਿਵਾਦਾਂ ‘ਚ ਘਿਰ ਗਏ ਹਨ ,ਜਿਸ ਕਰਕੇ ਉਨ੍ਹਾਂ ਦੀ ਖ਼ੂਬ ਆਲੋਚਨਾ ਹੋ ਰਹੀ ਹੈ। ਇਸ ਵਾਰ ਉਨ੍ਹਾਂ ਦੇ ਇੱਕ ਗੀਤ ਨੂੰ ਲੈ ਕੇ ਕਾਫ਼ੀ ਵਿਰੋਧ ਹੋ ਰਿਹਾ ਹੈ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ , ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹੁਣ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਸਾਬਕਾ ਪ੍ਰਧਾਨ ਕੁਲਜਿੰਦਰ ਸਿੰਘ ਸੰਧੂ ਨੇ ਗਿੱਦੜਬਾਹਾ ਵਿਖੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਦੀ ਮਾਨਯੋਗ ਅਦਾਲਤ ਵਿਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਵਿਰੁੱਧ ਇਸਤਗਾਸਾ ਦਾਇਰ ਕਰਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਐਡਵੋਕੇਟ ਸੰਧੂ ਨੇ ਕਿਹਾ ਕਿ ਗਾਇਕ ਸਿੱਧੂ ਮੂਸੇ ਵਾਲਾ ਦੇ ਗੀਤ ਜੱਟੀ ਜਿਉਣੇ ਮੋੜ ਵਰਗੀ ਵਿਚ ਮਾਤਾ ਭਾਗ ਕੌਰ ਦੇ ਨਾਮ ਦੀ ਗਲਤ ਵਰਤੋਂ ਕੀਤੀ ਗਈ ਹੈ, ਜਿਸ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਲੱਗੀ ਹੈ ਅਤੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਇਸ ਗੀਤ ਨਾਲ ਸਮੁੱਚੀ ਇਸਤਰੀ ਜਾਤੀ ਦੇ ਮਾਣ ਸਤਿਕਾਰ ਨੂੰ ਵੀ ਠੇਸ ਪਹੰੁਚਾਈ ਹੈ। ਐਡਵੋਕੇਟ ਸੰਧੂ ਨੇ ਕਿਹਾ ਕਿ ਉਕਤ ਗਾਇਕ ਦਾ ਜੁਰਮ ਧਾਰਾ 295ਏ, 509 ਆਈ.ਪੀ.ਸੀ. ਅਧੀਨ ਆਉਂਦਾ ਹੈ। ਉਨ੍ਹਾਂ ਮਾਣਯੋਗ ਅਦਾਲਤ ਤੋਂ ਮੰਗ ਕੀਤੀ ਹੈ ਕਿ ਗਾਇਕ ਨੂੰ ਮਾਣਯੋਗ ਅਦਾਲਤ ਵਿਚ ਤਲਬ ਕੀਤਾ ਜਾਵੇ ਅਤੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਦਾਲਤ ਵਿਚ ਗਵਾਹੀ ਦਰਜ ਕਰਵਾ ਦਿੱਤੀ ਗਈ ਹੈ ਅਤੇ ਮਾਣਯੋਗ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਲਈ 30 ਸਤੰਬਰ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਹੈ।
