Home / Informations / ਲਓ ਜੀ ਸਿੱਖਾਂ ਲਈ ਆ ਗਈ ਵੱਡੀ ਖੁਸ਼ਖਬਰੀ, ਭਾਰਤ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੜ੍ਹੋ ਜਾਣਕਾਰੀ

ਲਓ ਜੀ ਸਿੱਖਾਂ ਲਈ ਆ ਗਈ ਵੱਡੀ ਖੁਸ਼ਖਬਰੀ, ਭਾਰਤ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਵੱਡਾ ਤੋਹਫ਼ਾ, ਪੜ੍ਹੋ ਜਾਣਕਾਰੀ

ਇਸ 12 ਤਰੀਕ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਪੁਰਬ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਤੇ ਜਿੱਥੇ ਸ਼ਰਧਾਲੂ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਗੁਣਗਾਨ ਕਰਦੇ ਹੋਏ ਇਸ ਨੂੰ ਹੋਰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕਰ ਰਹੇ ਹਨ। ਉੱਥੇ ਹੀ ਭਾਰਤ ਸਰਕਾਰ ਦੁਆਰਾ ਇਸ ਪਵਿੱਤਰ ਦਿਹਾੜੇ ਤੇ 550 ਰੁਪਏ ਦਾ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਕੋਲਕਾਤਾ ਟਕਸਾਲ ਵੱਲੋਂ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਸਿੱਕਾ ਪ੍ਰਕਾਸ਼ ਪੁਰਬ ਵਾਲੇ ਦਿਨ 12 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ। ਇਸ ਯਾਦਗਾਰੀ ਸਿੱਕੇ ਦੀ ਗੋਲਾਈ 44 ਮਿਲੀਮੀਟਰ ਦੱਸੀ ਜਾਂਦੀ ਹੈ।

ਜਦ ਕਿ ਵਜ਼ਨ 35 ਗ੍ਰਾਮ ਹੋਵੇਗਾ। ਇਸ ਸਿੱਕੇ ਨੂੰ ਘੜਨ ਲਈ ਚਾਰ ਧਾਤਾਂ ਦੀ ਵਰਤੋਂ ਕੀਤੀ ਗਈ ਹੈ। ਜਿਸ ਵਿੱਚ 50 ਫੀਸਦੀ ਚਾਂਦੀ, 40 ਫ਼ੀਸਦੀ ਤਾਂਬਾ ਅਤੇ 5-5 ਫ਼ੀਸਦੀ ਨਿਕਲ ਅਤੇ ਜਿਸਤ ਦੀ ਵਰਤੋਂ ਕੀਤੀ ਗਈ ਹੈ। ਇਸ ਸਿੱਕੇ ਦੇ ਇਕ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਫੋਟੋ ਸੁਸ਼ੋਭਿਤ ਹੋਵੇਗੀ। ਭਾਰਤ ਵਿੱਚ ਪਹਿਲੀ ਵਾਰ ਇਸ ਤਰ੍ਹਾਂ ਸਿੱਕਾ ਜਾਰੀ ਕੀਤਾ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਹੈ। ਇਸ 550 ਵੇਂ ਪ੍ਰਕਾਸ਼ ਪੁਰਬ ਤੇ ਪਾਕਿਸਤਾਨ ਸਰਕਾਰ ਨੇ ਵੀ 50 ਰੁਪਏ ਦਾ ਸਿੱਕਾ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਸਿੱਕਾ ਵੀ 12 ਨਵੰਬਰ ਨੂੰ ਹੀ ਜਾਰੀ ਕੀਤਾ ਜਾ ਰਿਹਾ ਹੈ। ਸਿੱਕੇ ਤੇ ਗੁਰਦੁਆਰਾ ਨਨਕਾਣਾ ਸਾਹਿਬ ਦਾ ਚਿੱਤਰ ਉੱਕਰਿਆ ਹੈ। ਪਾਕਿਸਤਾਨ ਵੱਲੋਂ ਪਹਿਲੀ ਵਾਰ ਕਿਸੇ ਭਾਰਤੀ ਸਮਾਗਮ ਤੇ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਇਹ ਯਾਦਗਾਰੀ ਸਿੱਕਾ ਦੋ ਧਾਤਾਂ ਤਾਂਬਾ ਅਤੇ ਨਿੱਕਲ ਨੂੰ ਮਿਲਾ ਕੇ ਬਣਾਇਆ ਗਿਆ ਹੈ। ਇਸ ਦਾ ਡਿਜ਼ਾਈਨ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਸੀ। ਨੇਪਾਲ ਸਰਕਾਰ ਵੱਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ ਹੈ।

ਨੇਪਾਲ ਸਰਕਾਰ ਨੇ ਸਤੰਬਰ ਮਹੀਨੇ ਵਿੱਚ ਹੀ ਤਿੰਨ ਯਾਦਗਾਰੀ ਸਿੱਕੇ ਜਾਰੀ ਕਰ ਦਿੱਤੇ ਸਨ। ਜਿਨ੍ਹਾਂ ਵਿੱਚ 100 ਰੁਪਏ, 1000 ਰੁਪਏ ਅਤੇ 2500 ਰੁਪਏ ਦੇ ਸਿੱਕੇ ਸ਼ਾਮਲ ਹਨ। ਨੇਪਾਲ ਸਰਕਾਰ ਵੱਲੋਂ ਜਾਰੀ ਕੀਤਾ। 100 ਰੁਪਏ ਦਾ ਸਿੱਕਾ ਦੋ ਧਾਤਾਂ ਤਾਂਬਾ ਅਤੇ ਨਿੱਕਲ ਤੋਂ ਤਿਆਰ ਕੀਤਾ ਗਿਆ ਹੈ। ਜਦ ਕਿ 1000 ਅਤੇ 2500 ਦੇ ਸਿੱਕੇ ਚਾਂਦੀ ਤੋਂ ਤਿਆਰ ਕੀਤੇ ਗਏ ਹਨ। ਨੇਪਾਲ ਸਰਕਾਰ ਵੱਲੋਂ ਪਹਿਲਾਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਿਤ ਸਿੱਕਾ ਜਾਰੀ ਕੀਤਾ ਜਾ ਚੁੱਕਾ ਹੈ।

error: Content is protected !!