ਲੋਕ ਸਭਾ ਚੋਣਾਂ ਤੋਂ ਮਗਰੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ। ਚੋਣਾਂ ਮਗਰੋਂ ਰੋਜ਼ਾਨਾ ਪੈਟਰੋਲ ਡੀਜ਼ਲ ਦੀ ਕੀਮਤ ਵੱਧ ਰਹੀ ਸੀ। ਪਰ ਪਿਛਲੇ ਲਗਭਗ 6-7 ਦਿਨਾਂ ਤੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਲਗਾਤਾਰ ਛੇਵੇਂ ਦਿਨ ਗਿਰਾਵਟ ਦਰਜ ਕੀਤੀ ਗਈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ‘ਚ 7 ਪੈਸੇ, ਜਦੋਂਕਿ ਡੀਜ਼ਲ ਦੀਆਂ ਕੀਮਤਾਂ ‘ਚ 20-22 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ।

ਉੱਧਰ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਨਰਮੀ ਬਣੀ ਹੋਈ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਹੋਰ ਕਮੀ ਆਉਣ ਦੀ ਸੰਭਾਵਨਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ‘ਚ ਪੈਟਰੋਲ ਦੀਆਂ ਕੀਮਤਾਂਘੱਟ ਕੇ ਕ੍ਰਮਵਾਰ 71.23 ਰੁਪਏ, 73.47 ਰੁਪਏ, 76.91 ਰੁਪਏ ਅਤੇ 74.01 ਰੁਪਏ ਹੋ ਗਈਆਂ ਹਨ। ਉੱਥੇ ਹੀ ਚਾਰਾਂ ਮਹਾਨਗਰਾਂ ‘ਚ ਡੀਜ਼ਲ ਦੀਆਂ ਕੀਮਤਾਂ ਵੀ ਘੱਟ ਕੇ ਕ੍ਰਮਵਾਰ 65.56 ਰੁਪਏ, 67.48 ਰੁਪਏ, 68.76 ਰੁਪਏ ਅਤੇ 69.36 ਰੁਪਏ ਤੱਕ ਪਹੁੰਚ ਗਈਆਂ ਹਨ।

ਪੰਜਾਬ ਦੇ ਜਲੰਧਰ ‘ਚ ਪੈਟਰੋਲ 71.20 ਰੁਪਏ, ਲੁਧਿਆਣੇ ‘ਚ 71.57 ਰੁਪਏ, ਅੰਮ੍ਰਿਤਸਰ ‘ਚ 71.62 ਰੁਪਏ, ਪਟਿਆਲੇ ‘ਚ 71.43 ਰੁਪਏ ਅਤੇ ਚੰਡੀਗੜ੍ਹ ‘ਚ 67.35 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।ਜੇਕਰ ਡੀਜ਼ਲ ਦੀ ਗੱਲ ਕਰੀਏ ਤਾ ਜਲੰਧਰ ‘ਚ 64.54 ਰੁਪਏ, ਲੁਧਿਆਣੇ ‘ਚ 64.87 ਰੁਪਏ, ਅੰਮ੍ਰਿਤਸਰ ‘ਚ 64.92 ਰੁਪਏ, ਪਟਿਆਲੇ ‘ਚ 71.43 ਰੁਪਏ ਅਤੇ ਚੰਡੀਗੜ੍ਹ ‘ਚ 62.44 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।