Home / Informations / ਵਾਪਰਿਆ ਕਹਿਰ ਪਹਿਲਾਂ ਪ੍ਰੀਵਾਰ ਦੇ 4 ਜੀਆਂ ਨੂੰ ਦਿੱਤੀ ਮੌਤ ਅਤੇ ਫਿਰ ਖੁਦ ਕਰ ਲਿਆ ਇਹ ਕਾਂਡ – ਤਾਜਾ ਵੱਡੀ ਖਬਰ

ਵਾਪਰਿਆ ਕਹਿਰ ਪਹਿਲਾਂ ਪ੍ਰੀਵਾਰ ਦੇ 4 ਜੀਆਂ ਨੂੰ ਦਿੱਤੀ ਮੌਤ ਅਤੇ ਫਿਰ ਖੁਦ ਕਰ ਲਿਆ ਇਹ ਕਾਂਡ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੇ ਵਿਚ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਤੱਕ ਕਰਨਾ ਮੁਸ਼ਕਿਲ ਹੋ ਗਿਆ ਸੀ। ਉਥੇ ਹੀ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਅਤੇ ਕਈ ਲੋਕਾਂ ਵੱਲੋਂ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰਕ ਵਿਵਾਦ ਵੀ ਇਸ ਹੱਦ ਤੱਕ ਵਧ ਜਾਂਦੇ ਹਨ ਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਪ੍ਰਵਾਰ ਦਾ ਖ਼ਾਤਮਾ ਹੀ ਕਰ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇੱਥੇ ਅਜਿਹਾ ਕਹਿਰ ਵਾਪਰਿਆ ਹੈ ਜਿਥੇ 4 ਮੈਂਬਰਾਂ ਨੂੰ ਖਤਰਨਾਕ ਮੌਤ ਦੇਣ ਤੋਂ ਬਾਅਦ ਖੁਦ ਵੀ ਮੌਤ ਨੂੰ ਗਲੇ ਲਗਾਇਆ ਗਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਦੇ ਹਿਸਾਰ ਤੋਂ ਸਾਹਮਣੇ ਆਇਆ ਹੈ ਜਿਥੇ ਪਿੰਡ ਨੰਗਥਲਾਂ ਵਾਸੀ 43 ਸਾਲਾ ਰਮੇਸ਼ ਵਰਮਾ ਵੱਲੋਂ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਵੱਲੋਂ ਆਪ ਵੀ ਖੁਦਕੁਸ਼ੀ ਕਰ ਲਈ ਗਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸੋਮਵਾਰ ਦੀ ਸਵੇਰ ਨੂੰ ਇਸ ਵਿਅਕਤੀ ਦੀ ਲਾਸ਼ ਪਿੰਡ ਦੇ ਬਾਹਰ ਰੋਡ ਤੇ ਵੇਖੀ ਗਈ।

ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਉਸ ਦੇ ਘਰ ਪਹੁੰਚ ਕੀਤੀ ਗਈ ਤਾਂ ਵੇਖਿਆ ਕਿ ਕਿਸੇ ਵੱਲੋਂ ਦਰਵਾਜ਼ਾ ਨਹੀਂ ਖੋਲ੍ਹਿਆ ਗਿਆ ਅਤੇ ਨਾ ਹੀ ਕੋਈ ਜਵਾਬ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਤਾਂ ਵੇਖਿਆ ਕਿ ਘਰ ਅੰਦਰ ਮ੍ਰਿਤਕ ਰਮੇਸ਼ ਦੀ ਪਤਨੀ ਸਵਿਤਾ, ਦੋ ਧੀਆਂ ਅਨੁਸ਼ਕਾ ਅਤੇ ਦੀਪਿਕਾ , ਅਤੇ ਗਿਆਰਾ ਸਾਲਾ ਬੇਟੇ ਕੇਸ਼ਵ ਦੀਆਂ ਲਾਸ਼ਾਂ ਵੀ ਅੰਦਰ ਖੂਨ ਨਾਲ ਲੱਥ-ਪੱਥ ਹੋਈਆਂ ਸਨ। ਜਿਨ੍ਹਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਸੀ।

ਉਥੇ ਹੀ ਪੁਲੀਸ ਵੱਲੋਂ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਵਿਚ ਪੁਲਿਸ ਨੂੰ ਕੋਈ ਵੀ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਪੂਰੇ ਪਰਿਵਾਰ ਦਾ ਖਾਤਮਾ ਹੋ ਗਿਆ ਹੈ।

error: Content is protected !!