Home / Viral / ਵੱਡੀ ਖੁਸ਼ਖਬਰੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵੱਡੀ ਰਾਹਤ (ਜਾਣੋ)

ਵੱਡੀ ਖੁਸ਼ਖਬਰੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਦਿੱਤੀ ਵੱਡੀ ਰਾਹਤ (ਜਾਣੋ)

ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉਤੇ ਲੱਗੇ ਜੀਐਸਟੀ ਨੂੰ ਵਾਪਿਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਪੇਜ਼ ਤੇ ਪੋਸਟ ਸ਼ੇਅਰ ਕਰਕੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨਾਂ ‘ਚ ‘ਲੰਗਰ’ ਤਿਆਰ ਕਰਨ ਲਈ ਵਰਤੇ ਜਾਂਦੇ ਖੁਰਾਕ ਪਦਾਰਥਾਂ ਅਤੇ ਹੋਰਨਾਂ ਵਸਤਾਂ ‘ਤੇ ਲਏ ਗਏ ਜੀਐਸਟੀ ਦੀ ਵਾਪਸ ਅਦਾਇਗੀ ਦੀ ਪ੍ਰਕਿਰਿਆ ਸ਼ੁਰੂ ਕਰਕੇ, ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਸਿੱਖ ਭਾਈਚਾਰੇ ਨਾਲ ਕੀਤਾ ਵਾਅਦਾ ਪੁਗਾਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐਸਟੀ ਅਥਾਰਿਟੀ ਨੂੰ 57 ਲੱਖ ਰੁਪਏ ਜੀਐਸਟੀ ਦੀ ਰਾਸ਼ੀ ਰੀਫੰਡ ਕਰ ਦਿੱਤੀ ਹੈ, ਜੋ ਕਿ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਜਾਵੇਗੀ। ਮੀਡੀਆ ਰਿਪੋਰਟਾਂ ਅਨੁਸਾਰ ਇਹ ਜੀਐਸਟੀ ਰੀਫੰਡ ਦੀ ਪਹਿਲੀ ਕਿਸ਼ਤ ਹੈ ਅਤੇ ਇਸ ਤੋਂ ਬਾਅਦ ਇਹ ਰੀਫੰਡ ਹਰ ਤਿੰਨ ਮਹੀਨਿਆਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਜਾਰੀ ਕੀਤਾ ਜਾਵੇਗਾ।ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਜੀ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮੁੱਦੇ ਨੂੰ ਸਿੱਖਾਂ ਦੀ ਤਸੱਲੀ ਮੁਤਾਬਿਕ ਵਧੀਆ ਤਰੀਕੇ ਨਾਲ ਹੱਲ ਕੀਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਐਨਡੀਏ ਸਰਕਾਰ ਨੇ ‘ਸੇਵਾ ਭੋਜ ਯੋਜਨਾ’ ਅਧੀਨ ਵਿੱਧੀ ਮੱਦਦ ਦੇ ਕੇ ਲੰਗਰ ਰਸਦ ਨੂੰ ਜੀਐਸਟੀ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਸੁਣਾ ਕੇ ਸਿੱਖਾਂ ਨੂੰ ਖੁਸ਼ੀ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਸਕੀਮ ਤਹਿਤ ਗੁਰਦੁਆਰਿਆਂ ਸਾਹਿਬ ਅਤੇ ਲੰਗਰ ਛਕਾਉਣ ਵਾਲੀਆਂ ਹੋਰ ਧਾਰਮਿਕ ਸੰਸਥਾਵਾਂ ਉਤੇ ਲੱਗਣ ਵਾਲਾ ਕੇਂਦਰੀ ਜੀਐਸਟੀ ਅਤੇ ਆਈਜੀਐਸਟੀ ਨੂੰ ਵਾਪਿਸ ਮੋੜਣ ਦਾ ਫ਼ੈਸਲਾ ਕੀਤਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ 2018 ਚ ਬੀਬਾ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਗੁਰਦੁਆਰਿਆਂ ਲੰਗਰ ਤਿਆਰ ਕਰਨ ਲਈ ਇਸਤੇਮਾਲ ਹੁੰਦੀ ਰਸਦ ਉਪਰੋਂ ਜੀਐਸਟੀ ਹਟਾਉਣ ਦੀ ਅਪੀਲ ਕੀਤੀ ਸੀ ਜਿਸ ਨੂੰ ਬਹੁਤ ਜਲਦੀ ਸਵੀਕਾਰ ਕਰ ਲਿਆ ਗਿਆ ਸੀ ਅਤੇ ਇਸ ਵਾਸਤੇ ‘ਸੇਵਾ ਭੋਜ ਯੋਜਨਾ’ ਤਿਆਰ ਕੀਤੀ ਗਈ ਸੀ। ਜਿਸ ਕਰਕੇ ਪੂਰੇ ਪੰਜਾਬ ਨ ਇਸ ਫੈਸਲੇ ਦਾ ਸਵਾਗਤ ਕੀਤਾ ਸੀ।

error: Content is protected !!