Home / Informations / ਸਜ ਵਿਆਹੇ ਮੁੰਡੇ ਨੂੰ ਕਨੇਡਾ ਜਾਂਦਿਆ ਦਿੱਲੀ ਏਅਰਪੋਰਟ ਤੋਂ ਇਸ ਕਾਰਨ ਕੀਤਾ ਗਿਰਫ਼ਤਾਰ – ਤਾਜਾ ਵੱਡੀ ਖਬਰ

ਸਜ ਵਿਆਹੇ ਮੁੰਡੇ ਨੂੰ ਕਨੇਡਾ ਜਾਂਦਿਆ ਦਿੱਲੀ ਏਅਰਪੋਰਟ ਤੋਂ ਇਸ ਕਾਰਨ ਕੀਤਾ ਗਿਰਫ਼ਤਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਆਹ ਵਰਗਾ ਪਵਿੱਤਰ ਬੰਧਨ ਜਿਥੇ ਦੋ ਵਿਅਕਤੀਆਂ ਵਿਚਕਾਰ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਜੁੜਦਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਇਸ ਪਵਿੱਤਰ ਰਿਸ਼ਤੇ ਨੂੰ ਲੈ ਕੇ ਕਈ ਤਰਾਂ ਦੇ ਧੋਖਾਧੜੀ ਕੀਤੇ ਜਾਣ ਵਾਲੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਬਹੁਤ ਸਾਰੇ ਪਰਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਕਈ ਰਿਸ਼ਤਿਆਂ ਤੋਂ ਵਿਸ਼ਵਾਸ ਉਠ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਪੈਸੇ ਦੇ ਲਾਲਚ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਦੇਸ਼ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਚੋਰੀ ਠੱਗੀ ਲੁੱਟ-ਖੋਹ ਅਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ, ਅਤੇ ਕਈ ਪਰਿਵਾਰ ਅਜਿਹੀਆਂ ਘਟਨਾਵਾਂ ਦੇ ਸ਼ਿ-ਕਾ-ਰ ਹੋ ਜਾਂਦੇ ਹਨ।

ਹੁਣ ਇੱਥੇ ਸੱਜ ਵਿਆਹੇ ਮੁੰਡੇ ਨੂੰ ਕੈਨੇਡਾ ਜਾਂਦਿਆ ਦਿੱਲੀ ਏਅਰਪੋਰਟ ਤੇ ਇਸ ਕਾਰਨ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਸਿਰਸਾ ਪੁਲਿਸ ਵੱਲੋਂ ਦਿੱਲੀ ਦੇ ਹਵਾਈ ਅੱਡੇ ਤੋਂ ਇਕ ਨੌਜਵਾਨ ਨੂੰ ਕੈਨੇਡਾ ਜਾਂਦੇ ਸਮੇਂ ਪੁਲਿਸ ਵੱਲੋਂ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ, ਕਿਉਂਕਿ ਉਸਦੀ ਨਵ-ਵਿਆਹੁਤਾ ਪਤਨੀ ਵੱਲੋਂ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ ਜਿੱਥੇ ਪੁਲਿਸ ਥਾਣੇ ਵਿੱਚ ਦਰਜ ਕੀਤੇ ਗਏ ਧੋਖਾਧੜੀ ਦੇ ਵੱਖ-ਵੱਖ ਧਰਾਵਾਂ ਦੇ ਤਹਿਤ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ 6 ਮਹੀਨੇ ਪਹਿਲਾਂ ਇਹ ਜਾਣਕਾਰੀ ਹਾਸਲ ਕੀਤੀ ਗਈ ਸੀ ਕਿ ਲੜਕਾ ਸਾਹਿਲ ਕੈਨੇਡਾ ਦੇ ਵਿੱਚ ਨੌਕਰੀ ਕਰਦਾ ਹੈ। ਅਤੇ ਉਥੋਂ ਦਾ ਪੱਕਾ ਵਸਨੀਕ ਹੈ। ਦੋਹਾਂ ਪਰਿਵਾਰਾਂ ਵੱਲੋਂ ਰਿਸ਼ਤਾ ਤੈਅ ਕੀਤੇ ਜਾਣ ਤੋਂ ਬਾਅਦ ਬੀਤੇ ਦਿਨੀ ਵਿਆਹ ਕਰ ਦਿੱਤਾ ਗਿਆ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਲੜਕੀ ਵੱਲੋਂ ਆਪਣੇ ਸਹੁਰੇ ਪਰਿਵਾਰ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਗਈ ਜੋ ਕਿ ਲੜਕੀ ਵੱਲੋਂ ਲਿਆਉਣ ਤੋਂ ਇਨਕਾਰ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਲੜਕੇ ਵੱਲੋਂ ਆਪਣਾ ਫੋਨ ਬੰਦ ਕਰ ਲਿਆ ਗਿਆ ਅਤੇ ਕੈਨੇਡਾ ਜਾਣ ਦੀ ਤਿਆਰੀ ਕਰ ਲਈ ਗਈ। ਜਿਸ ਦੀ ਜਾਣਕਾਰੀ ਮਿਲਦੇ ਹੀ ਪੀੜਤਾ ਅਤੇ ਉਸਦੇ ਪਰਿਵਾਰ ਵੱਲੋਂ ਇਸ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੇ ਨੂੰ ਵੀ ਪੁਲਿਸ ਵੱਲੋਂ ਕਾਬੂ ਕਰਨ ਤੋਂ ਬਾਅਦ ਸਿਰਸਾ ਲਿਆਂਦਾ ਗਿਆ ਹੈ।

error: Content is protected !!