Home / Informations / ਸਾਬਕਾ ਕ੍ਰਿਕਟਰ ਰਾਜ ਸਭ ਮੈਂਬਰ ਹਰਭਜਨ ਸਿੰਘ ਨੇ ਕਰਤਾ ਅਜਿਹਾ ਵੱਡਾ ਐਲਾਨ – ਸਾਰੇ ਪਾਸੇ ਹੋ ਰਹੀਆਂ ਸਿਫਤਾਂ

ਸਾਬਕਾ ਕ੍ਰਿਕਟਰ ਰਾਜ ਸਭ ਮੈਂਬਰ ਹਰਭਜਨ ਸਿੰਘ ਨੇ ਕਰਤਾ ਅਜਿਹਾ ਵੱਡਾ ਐਲਾਨ – ਸਾਰੇ ਪਾਸੇ ਹੋ ਰਹੀਆਂ ਸਿਫਤਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ 117 ਵਿਧਾਨ ਸਭਾ ਸੀਟਾਂ ਉਪਰ ਚੋਣ ਲੜੀ ਗਈ ਅਤੇ ਬੰਨਵੇਂ ਸੀਟਾਂ ਜਿੱਤ ਹਾਸਲ ਕੀਤੀ ਗਈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਇਤਿਹਾਸ ਸਿਰਜ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿਥੇ ਆਪਣੀ ਕੈਬਨਿਟ ਦਾ ਗਠਨ ਕੀਤਾ ਗਿਆ ਅਤੇ ਵੱਖ ਵੱਖ ਵਿਭਾਗਾਂ ਦੀ ਵੰਡ ਕੀਤੇ ਜਾਣ ਤੋਂ ਬਾਅਦ ਸਾਰੇ ਮੰਤਰੀਆਂ ਵੱਲੋਂ ਆਪਣੇ ਕੰਮ ਇ-ਮਾ-ਨ-ਦਾ-ਰੀ ਨਾਲ ਕੀਤੇ ਜਾ ਰਹੇ ਹਨ। ਉੱਥੇ ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਆਪਣੇ ਪੰਜ ਮੈਂਬਰਾਂ ਨੂੰ ਰਾਜ ਸਭਾ ਦੇ ਵਿੱਚ ਵੀ ਭੇਜਿਆ ਗਿਆ ਹੈ ਜਿਨਾਂ ਦੇ ਵਿੱਚ ਭਾਰਤ ਦੀ ਕ੍ਰਿਕਟ ਟੀਮ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਰਹਿਣ ਵਾਲੇ ਹਰਭਜਨ ਸਿੰਘ ਵੀ ਸ਼ਾਮਲ ਹਨ।

ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਜਿਥੇ ਕ੍ਰਿਕਟ ਜਗਤ ਤੋਂ ਛੁੱਟੀ ਲੈ ਕੇ ਰਾਜਨੀਤੀ ਵਿਚ ਆਪਣੀ ਕਿਸਮਤ ਅਜਮਾਈ ਗਈ ਹੈ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਆਪਣਾ ਰਾਜ ਸਭਾ ਮੈਂਬਰ ਨਿਯੁਕਤ ਕਰ ਕੇ ਰਾਜ ਸਭਾ ਵਿੱਚ ਭੇਜਿਆ ਗਿਆ ਹੈ।

ਜਿੱਥੇ ਉਨ੍ਹਾਂ ਨੂੰ ਇੱਕ ਬਹੁਤ ਵੱਡੀ ਪੰਜਾਬ ਦੀ ਜ਼ਿੰਮੇਵਾਰੀ ਦੇ ਦਿੱਤੀ ਗਈ ਹੈ ਉਥੇ ਹੀ ਉਨ੍ਹਾਂ ਵੱਲੋਂ ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆਂ ਪੰਜਾਬ ਪ੍ਰਤੀ ਕਈ ਫੈਸਲੇ ਲਏ ਜਾ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਰਾਜ ਸਭਾ ਮੈਂਬਰ ਵਜੋਂ ਆਪਣੀ ਮਿਲਣ ਵਾਲੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਵਾਸਤੇ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਦੇ ਇਸ ਸ਼ਲਾਘਾਯੋਗ ਕਦਮ ਦੀ ਚਰਚਾ ਤਾਂ ਸਭ ਪਾਸੇ ਹੋ ਰਹੀ ਹੈ। ਜਿੱਥੇ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਦੇ ਪ੍ਰਤੀਨਿਧ ਚੁਣ ਕੇ ਭੇਜਿਆ ਗਿਆ ਹੈ ਅਤੇ ਉਹ ਇਸ ਸਮੇਂ ਰਾਜ ਸਭਾ ਮੈਂਬਰ ਹਨ। ਉੱਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਵਾਸਤੇ ਆਪਣੀ ਤਨਖਾਹ ਦੇਣ ਦੇ ਚੁੱਕੇ ਇਸ ਕਦਮ ਦੀ ਸ਼ਲਾਘਾ ਸਾਰੇ ਪਾਸੇ ਹੋ ਰਹੀ ਹੈ। ਹਰਭਜਨ ਸਿੰਘ ਭਜੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਬਿਹਤਰ ਭਵਿੱਖ ਵਾਸਤੇ ਬਣਦਾ ਹੋਇਆ ਯੋਗਦਾਨ ਦਿੱਤਾ ਜਾਵੇਗਾ।

error: Content is protected !!