Home / Informations / ਸਾਵਧਾਨ – ਸ਼ੁਕਰਵਾਰ ਤੋਂ ਪੰਜਾਬ ਚ ਇਥੇ ਲਈ ਜਾਰੀ ਹੋਇਆ ਇਹ ਵੱਡਾ ਹੁਕਮ

ਸਾਵਧਾਨ – ਸ਼ੁਕਰਵਾਰ ਤੋਂ ਪੰਜਾਬ ਚ ਇਥੇ ਲਈ ਜਾਰੀ ਹੋਇਆ ਇਹ ਵੱਡਾ ਹੁਕਮ

ਪੰਜਾਬ ਚ ਇਥੇ ਲਈ ਜਾਰੀ ਹੋਇਆ ਇਹ ਵੱਡਾ ਹੁਕਮ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) – ਮਿਸ਼ਨ ਫਤਹਿ ਮੁਹਿੰਮ ਤਹਿਤ ਮਾਲੇਰਕੋਟਲਾ ਸ਼ਹਿਰ ਵਿਚੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਮਾਸਕ ਨਾ ਪਾਉਣ ਵਾਲੇ ਦੁਕਾਨਦਾਰਾਂ ਦੇ ਸ਼ੁੱਕਰਵਾਰ ਤੋਂ ਕੱਟੇ ਜਾਣਗੇ ਚਾਲਾਨ: ਵਧੀਕ ਡਿਪਟੀ ਇਸੇ ਲੜੀ ਦੇ ਮੱਦੇਨਜ਼ਰ ਅੱਜ ਸਥਾਨਕ ਰੈਸਟ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ ਤ੍ਰਿਪਾਠੀ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਦੁਕਾਨਦਾਰਾਂ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਮੌਕੇ ਵਿਸ਼ੇਸ਼ ਤੌਰ ਐੱਸ.ਡੀ.ਐੱਮ. ਮਾਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ ਵੀ ਹਾਜ਼ਰ ਸਨ। ਸ਼੍ਰੀ ਤ੍ਰਿਪਾਠੀ ਨੇ ਕਰਿਆਨਾ ਐਸੋਸੀਏਸ਼ਨ, ਕੱਪੜਾ ਐਸੋਸੀਏਸ਼ਨ, ਈ ਰਿਕਸ਼ਾ, ਹੋਲਸੇਲ ਕਰਿਆਣਾ ਐਸੋਸੀਏਸ਼ਨ ਦੇ ਆਏ ਨੁਮਾਇੰਦਿਆਂ ਨੂੰ ਮਾਸਕ ਦੀ ਵਰਤੋਂ ਕਰਨ ਲਈ ਆਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀਰਵਾਰ ਨੂੰ ਵਿਸ਼ੇਸ਼ ਤੌਰ ’ਤੇ ਮਾਸਕ ਪਾਉਣ ਲਈ ਜਾਗਰੂਕ ਕੀਤਾ ਜਾਵੇ ਅਤੇ ਮਾਸਕ ਵੀ ਵੰਡੇ ਜਾਣਗੇ। ਸ਼੍ਰੀ ਤ੍ਰਿਪਾਠੀ ਨੇ ਕਿਹਾ ਕਿ ਜੇਕਰ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਜਾਣ ਬੁੱਝ ਕੇ ਮਾਸਕ ਨਾ ਪਾਉਣ ਦਾ ਮਾਮਲਾ ਸਾਹਮਣੇ ਆਇਆ ਤਾਂ ਅਜਿਹੇ ਦੁਕਾਨਦਾਰਾਂ ਦੇ ਚਾਲਾਨ ਕੀਤੇ ਜਾਣਗੇ, ਜਿਸਦੇ ਲਈ ਦੁਕਾਨਦਾਰ ਖੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਦੁਕਾਨਦਾਰ ਦੁਕਾਨ ‘ਤੇ ਖਰੀਦਦਾਰੀ ਕਰਨ ਆਉਣ ਵਾਲੇ ਗ੍ਰਾਹਕ ਨੂੰ ਵੀ ਮਾਸਕ ਪਾਉਣ ਲਈ ਜਾਗਰੂਕ ਕਰੇ, ਜਿਸਦੇ ਵਿੱਚ ਦੁਕਾਨਦਾਰ ਅਤੇ ਗ੍ਰਾਹਕ ਦੋਵਾਂ ਦੀ ਸੁਰੱਖਿਆ ਹੈ।

ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਮੁੜ ਦੁਹਰਾਇਆ ਕਿ ਪ੍ਰਸ਼ਾਸਨ ਦੀ ਮੁਹਿੰਮ ‘ਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ, ਤਾਂ ਜੋ ਮਾਲੇਰਕੋਟਲਾ ਸ਼ਹਿਰ ਵਿੱਚ ਕੋਰੋਨਾ ਦੀ ਚੈਨ ਨੂੰ ਤੋੜਿਆ ਜਾ ਸਕੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!