Home / Informations / ਸ੍ਰੀ ਅੰਮ੍ਰਿਤਸਰ ਬੇਅਦਬੀ ਦੇ ਦੋਸ਼ੀ ਨੂੰ ਲੈ ਕੇ ਆਈ ਇਹ ਤਾਜਾ ਵੱਡੀ ਖਬਰ – ਸ਼੍ਰੋਮਣੀ ਕਮੇਟੀ ਵੱਲੋਂ

ਸ੍ਰੀ ਅੰਮ੍ਰਿਤਸਰ ਬੇਅਦਬੀ ਦੇ ਦੋਸ਼ੀ ਨੂੰ ਲੈ ਕੇ ਆਈ ਇਹ ਤਾਜਾ ਵੱਡੀ ਖਬਰ – ਸ਼੍ਰੋਮਣੀ ਕਮੇਟੀ ਵੱਲੋਂ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਖਲਬਲੀ ਮਚੀ ਹੋਈ ਹੈ । ਹਰ ਇਕ ਸਿਆਸੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਸਿਆਸੀ ਲੀਡਰ ਇੱਕ ਦੂਜੇ ਨੂੰ ਹੀ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੇ ਹੋਏ ਹਨ । ਇੱਕ ਦੂਜੇ ਤੇ ਸ਼ਬਦੀ ਵਾਰ ਕਰਦੇ ਹੋਏ ਇਹ ਸਿਆਸੀ ਲੀਡਰ ਨਜ਼ਰ ਆ ਰਹੇ ਹਨ । ਪਰ ਦੂਜੇ ਪਾਸੇ ਲਗਾਤਾਰ ਹੀ ਬੇਅਦਬੀ ਨਾਲ ਸਬੰਧਤ ਘਟਨਾਵਾਂ ਸਾਹਮਣੇ ਆ ਰਹੀਆਂ ਹਨ । ਜਿਸ ਦੇ ਚੱਲਦੇ ਲੋਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਕਈ ਸਿਆਸੀ ਪਾਰਟੀਆਂ ਬੇਅਦਬੀ ਮੁੱਦਿਆਂ ਤੇ ਸਿਆਸਤ ਖੇਡਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ । ਉੱਥੇ ਹੀ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੇ ਚਲਦੇ, ਸਿੱਖ ਸੰਗਤਾਂ ਦੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

ਹਰ ਕਿਸੇ ਦੇ ਵੱਲੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਉਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਸਬੰਧੀ ਇਕ ਵੱਡੀ ਜਾਣਕਾਰੀ ਦੇ ਦਿੱਤੀ ਗਈ ਹੈ । ਦਰਅਸਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬੇਅਦਬੀ ਕਰਨ ਵਾਲੇ ਨੌਜਵਾਨ ਸਬੰਧੀ ਜੋ ਵੀ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ । ਪੂਰੇ ਪੰਜ ਲੱਖ ਰੁਪਏ ਕਥਿਤ ਦੋਸ਼ੀ ਬਾਰੇ ਜਾਣਕਾਰੀ ਦੱਸਣ ਵਾਲੇ ਨੂੰ ਦਿੱਤੇ ਜਾਣਗੇ ।

ਉਥੇ ਹੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੱਲੋਂ ਦੱਸਿਆ ਗਿਆ ਹੈ ਕਿ ਜੋ ਦੋਸ਼ੀ ਅਤੇ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਦੇਵੇਗਾ, ਉਸ ਨੂੰ ਸ਼੍ਰੋਮਣੀ ਕਮੇਟੀ ਦੇ ਵੱਲੋਂ ਪੰਜ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਤੇ ਨਾਲ ਹੀ ਜੋ ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦਵੇਗਾ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਨੌਜਵਾਨ ਦੇ ਵੱਲੋਂ ਹਰਿਮੰਦਰ ਸਾਹਿਬ ਵਿੱਚ ਰਹਿਰਾਸ ਸਾਹਿਬ ਦੇ ਪਾਠ ਸਮੇਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸਦੇ ਚਲਦੇ ਸੰਗਤਾਂ ਦੇ ਵੱਲੋਂ ਗੁੱਸੇ ਵਿੱਚ ਆ ਕੇ ਨੌਜਵਾਨ ਦਾ ਸੌਦਾ ਲਗਾ ਦਿੱਤਾ ਗਿਆ ਸੀ ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵੱਲੋਂ ਮ੍ਰਿਤਕ ਵਿਅਕਤੀ ਦੀ ਪਛਾਣ ਦੱਸਣ ਵਾਲੇ ਦੇ ਲਈ 5 ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਗਿਆ ਹੈ ।

error: Content is protected !!