ਫਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਰਵਿੰਦਰ ਸਿੰਘ 14 ਮਹੀਨੇ ਪਹਿਲਾਂ ਆਸਟ੍ਰੇਲੀਆ ਦੇ ਪਰਥ ਵਿਖੇ ਪੜ੍ਹਾਈ ਲਈ ਗਿਆ ਸੀ।ਹਰਵਿੰਦਰ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਹਰਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀ ਗਈਆਂ ਹਨ।