ਇਸ ਵੇਲੇ ਦੀ ਵੱਡੀ ਖਬਰ ਦਿਲੀ ਤੋਂ ਕਾਂਗਰਸ ਹਾਈਕਮਾਂਡ ਤੋਂ ਆ ਰਹੀ ਹੈ ਜਿਸ ਨਾਲ ਸਿੱਧੂ ਦੇ ਚਾਹੁਣ ਵਾਲਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਨਵੀਂ ਦਿੱਲੀ— ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਕਾਂਗਰਸ ਨੇ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਅੱਜ ਭਾਵ ਬੁੱਧਵਾਰ ਨੂੰ ਜਾਰੀ ਕੀਤੀ ਹੈ। ਇਸ ਲਿਸਟ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਸ਼ੀ ਥਰੂਰ, ਸ਼ਤਰੂਘਨ ਸਿਨਹਾ ਤੋਂ ਇਲਾਵਾ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਵਾਡਰਾ, ਡਾ. ਮਨਮੋਹਨ ਸਿੰਘ ਤੋਂ ਇਲਾਵਾ ਹੋਰ ਨੇਤਾਵਾਂ ਦੇ ਨਾਂ ਸ਼ਾਮਲ ਹਨ। ਸਟਾਰ ਪ੍ਰਚਾਰਕਾਂ ਦੀ ਲਿਸਟ ’ਚ ਪਾਰਟੀ ਦੇ ਸਾਰੇ ਵੱਡੇ ਨੇਤਾਵਾਂ ਤੋਂ ਇਲਾਵਾ
ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਸਿੱਧੂ ਦਾ ਲਿਸਟ ’ਚ ਨਾਂ ਸ਼ਾਮਲ ਹੋਣਾ ਇਸ ਲਈ ਹੈਰਾਨੀ ਭਰਿਆ ਹੈ, ਕਿਉਂਕਿ ਉਹ ਕਾਫੀ ਸਮੇਂ ਤੋਂ ਸਰਗਰਮ ਨਹੀਂ ਹਨ। ਲਿਸਟ ’ਚ ਸਭ ਤੋਂ ਉੱਪਰ ਸੋਨੀਆ ਗਾਂਧੀ ਦਾ ਨਾਂ ਹੈ ਅਤੇ ਫਿਰ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਦਾ ਨਾਂ ਹੈ। ਲਿਸਟ ਦੇ 22 ਨੰਬਰ ’ਤੇ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਹੈ।
ਦੱਸਣਯੋਗ ਹੈ ਕਿ ਦਿੱਲੀ ਵਿਚ ਵਿਧਾਨ ਸਭਾ ਚੋਣਾਂ 8 ਫਰਵਰੀ 2020 ਨੂੰ ਹੋਣੀਆਂ ਹਨ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਚੋਣਾਵੀ ਦੰਗਲ ‘ਚ ਉਤਰਨਗੇ। ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਦਿੱਲੀ ਦੇ ਚੋਣਾਵੀ ਦੰਗਲ ‘ਚ ਜਿੱਤ ਲਈ ਪੂਰੀ ਵਾਹ ਲਾਉਣ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
