Home / Informations / ਹੁਣੇ ਹੁਣੇ ਕੈਪਟਨ ਅਮਰਿੰਦਰ ਨੇ ਸਿਆਸਤ ਛੱਡਣ ਨੂੰ ਲੈਕੇ ਕਰਤਾ ਵੱਡਾ ਐਲਾਨ

ਹੁਣੇ ਹੁਣੇ ਕੈਪਟਨ ਅਮਰਿੰਦਰ ਨੇ ਸਿਆਸਤ ਛੱਡਣ ਨੂੰ ਲੈਕੇ ਕਰਤਾ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਖਰੀ ਸਿਆਸੀ ਪਾਰੀ ਦੀਆਂ ਆਸਾਂ ਲਾਈ ਬੈਠੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਕੈਪਟਨ ਨੇ ਹੁਣ ਐਲਾਨ ਕੀਤਾ ਹੈ ਕਿ ਉਹ ਸਿਆਸਤ ਨੂੰ ਅਲਵਿਦਾ ਨਹੀਂ ਕਹਿ ਰਹੇ ਸਗੋਂ ਪੰਜਾਬ ਦੇ ਲੋਕਾਂ ਦੀ ਸੇਵਾ ਜਾਰੀ ਰੱਖਣਗੇ।ਦਰਅਸਲ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਨੇ ਦਾਅਵਾ ਕੀਤਾ ਸੀ ਕਿ ਉਹ ਆਖਰੀ ਵਾਰ ਚੋਣਾਂ ਲੜ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਹਮਦਰਦੀ ਦੇ ਆਧਾਰ ‘ਤੇ ਲੋਕਾਂ ਤੋਂ ਵੋਟਾਂ ਦੀ ਮੰਗ ਕੀਤੀ ਸੀ। ਇਸ ਦੌਰਾਨ ਸਭ ਨੂੰ ਲੱਗਿਆ ਸੀ ਕਿ ਕੈਪਟਨ ਸਿਆਸਤ ਛੱਡ ਰਹੇ ਹਨ ਪਰ ਹੁਣ ਬੀਤੇ ਦਿਨੀਂ ਮੁੱਖ ਮੰਤਰੀ ਨੇ ਅਜੇ ਹੋਰ ਸਿਆਸੀ ਪਾਰੀ ਖੇਡਣ ਦਾ ਇਸ਼ਾਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਤਕ ਪੰਜਾਬ ਦਾ ਹਰ ਨੌਜਵਾਨ ਨੌਕਰੀ ਕਰਨ ਨਹੀਂ ਲੱਗ ਜਾਂਦਾ, ਉਦੋਂ ਤਕ ਉਹ ਮੈਦਾਨ ਨਹੀਂ ਛੱਡਣਗੇ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕਿਸੇ ਨੂੰ ਛੱਡ ਕੇ ਨਹੀਂ ਜਾ ਰਿਹਾ, ਮੈਂ ਸਾਰਿਆਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਸੂਬੇ ‘ਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਬਾਹਰ ਨਾ ਜਾਣ ਤੇ ਉਨ੍ਹਾਂ ਨੂੰ ਨਿੱਜੀ ਖੇਤਰਾਂ ‘ਚ ਹੀ ਨੌਕਰੀਆਂ ਮੁਹੱਈਆ ਕਰਵਾਈਆਂ ਜਾਣ।

ਸਿਰਫ ਇੰਨਾ ਹੀ ਨਹੀਂ ਉਨ੍ਹਾਂ ਨੇ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬਾਦਲਾਂ ਨੇ ਆਪਣੇ ਲਾਲਚ ਲਈ ਪੰਜਾਬ-ਹਰਿਆਣਾ ਨੂੰ ਵੱਖ ਕੀਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਸਿਰਫ ਆਪਣੇ ਬਾਰੇ ਸੋਚਦੇ ਹਨ, ਉਹ ਦੇਸ਼ ਲਈ ਨਹੀਂ ਸੋਚਦੇ।

ਦੱਸ ਦਈਏ ਕਿ ਬੀਤੇ ਦਿਨੀਂ ਚੰਡੀਗੜ੍ਹ ‘ਚ ਯੂਥ ਕਾਂਗਰਸ ਦੀ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਹੋਈ। ਇਸ ਮੌਕੇ ਹੀ ਕੈਪਟਨ ਨੇ ਇਹ ਦਾਅਵਾ ਕੀਤਾ। ਉਨ੍ਹਾਂ ਨੇ ਦੇਸ਼ ਦੀ ਹਾਲਤ ‘ਤੇ ਵੀ ਚਿੰਤਾ ਜ਼ਾਹਿਰ ਕੀਤੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!