ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਆ ਰਾਹੀ ਹੈ। ਜਿਹਨਾਂ ਦੀ ਰਿਹਾਇਸ਼ ਤੇ ਪਾਕਿਸਤਾਨੀ ਨਾਗਰਿਕ ਅਤੇ ਕੈਪਟਨ ਸਾਹਿਬ ਦੀ ਮਹਿਲਾ ਮਿੱਤਰ ਅਰੂਸਾ ਆਲਮ ਰਹਿ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਚੰਡੀਗੜ੍ਹ: ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ ‘ਚ ਘੱਟ ਗਿਣਤੀ ‘ਤੇ ਲਗਾਤਾਰ ਜ਼ੁਲਮ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੱਕ ‘ਤੇ ਪਥਰਾਅ ਦੀਆਂ ਖਬਰਾਂ ਚਰਚਾ ‘ਚ ਹਨ।
ਕੈਪਟਨ ਅਮਰਿੰਦਰ ਸਿੰਘ ਵੀ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਕਈ ਵਾਰ ਪਾਕਿਸਤਾਨ ‘ਤੇ ਤਿੱਖੇ ਬਿਆਨ ਦੇ ਚੁੱਕੇ ਹਨ ਪਰ ਇਸ ਸਭ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ‘ਤੇ ਹਨ, ਉਹਨਾਂ ਦੇ ਘਰ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਉਨ੍ਹਾਂ ਦੀ ‘ਪਾਕਿਸਤਾਨੀ ਦੋਸਤ’ ਰਹਿ ਰਹੀ ਹੈ। ਇਸ ਦੇ ਬਾਵਜੂਦ ਵੀ ਨਾ ਤਾਂ ਕੇਂਦਰ ਸਰਕਾਰ, ਨਾ ਹੀ ਕੇਂਦਰੀ ਜਾਂਚ ਏਜੰਸੀਆਂ ਅਤੇ ਨਾ ਹੀ ਭਾਜਪਾ ਲੀਡਰ ਇਸ ਬਾਰੇ ਮੂੰਹ ਖੋਲ੍ਹਦੇ ਹਨ।
ਇਹ ਗੱਲ ਪੰਜਾਬ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਹੀ। ਹਰਪਾਲ ਚੀਮਾ ਨੇ ਕਿਹਾ ਕਿ ਅਜਿਹਾ ਕਿਉਂ ਹੈ ਕਿ ਕਿਸੇ ਵੀ ਕੇਂਦਰੀ ਏਜੰਸੀ ਜਾਂ ਗ੍ਰਹਿ ਮੰਤਰਾਲਾ, ਵਿਦੇਸ਼ ਮੰਤਰਾਲਾ, ਮਿਲਟਰੀ ਇੰਟੈਲੀਜੈਂਸ ਜਾਂ ਕੇਂਦਰ ਸਰਕਾਰ ਨੂੰ ਕਿਸੇ ‘ਪਾਕਿਸਤਾਨੀ ਮਹਿਲਾ ਮਿੱਤਰ’ ਦਾ ਇਕ ਸੀਮਾਵਰਤੀ ਸੂਬੇ ਦੇ ਮੁੱਖ ਮੰਤਰੀ ਦੇ ਇੰਨੇ ਨਜ਼ਦੀਕ ਰਹਿਣਾ ਗੰਭੀਰ ਮਾਮਲਾ ਨਹੀਂ ਲੱਗਦਾ?
ਚੀਮਾ ਨੇ ਕਿਹਾ ਕਿ ਜਿੰਨਾਂ ਉਨ੍ਹਾਂ ਨੂੰ ਪਤਾ ਹੈ, ਪਾਕਿਸਤਾਨ ਤੋਂ ਆਉਣ ਵਾਲੇ ਲੋਕਾਂ ਨੂੰ ਹਰ ਹਫ਼ਤੇ ਜਾਂ ਪੰਦਰਾਂ ਦਿਨ ਬਾਅਦ ਨਜ਼ਦੀਕੀ ਥਾਣੇ ‘ਚ ਆਪਣੀ ਹਾਜ਼ਰੀ ਲਗਵਾਉਣੀ ਪੈਂਦੀ ਹੈ ਅਤੇ ਇਹ ਵੀ ਪਹਿਲਾਂ ਤੋਂ ਹੀ ਤੈਅ ਰਹਿੰਦਾ ਹੈ ਕਿ ਸਬੰਧਤ ਵਿਅਕਤੀ ਇਕ ਸੀਮਿਤ ਅਤੇ ਪਹਿਲਾਂ ਤੋਂ ਐਲਾਨੇ ਇਲਾਕੇ ‘ਚ ਹੀ ਜਾ ਸਕੇਗਾ। ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਆਲਮ ਅਜਿਹੀ ਕਿਸੇ ਉਪਚਾਰਿਕਤਾ ਨੂੰ ਪੂਰਾ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਪਾਕਿਸਤਾਨ ਵਿਚਲੇ ਅਤਿਵਾਦ ‘ਤੇ ਲਗਾਤਾਰ ਬਿਆਨ ਦੇਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਖੁਲਾਸਾ ਕਿਉਂ ਨਹੀਂ ਕਰਦੇ ਕਿ ਆਲਮ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ‘ਸਟੇਟ ਗੈਸਟ’ ਦੇ ਤੌਰ ‘ਤੇ ਕਿਉਂ ਇੰਨੇ ਲੰਬੇ ਸਮੇਂ ਤੋਂ ਮੌਜੂਦ ਹਨ। ਚੀਮਾ ਨੇ ਕਿਹਾ ਕਿ ਪਾਕਿਸਤਾਨ ਦੇ ਮਾਮਲੇ ‘ਚ ਲਗਾਤਾਰ ਬਿਆਨ ਦੇਣ ਵਾਲੇ ਭਾਜਪਾ ਨੇਤਾ ਵੀ ਇਸ ਮਾਮਲੇ ‘ਚ ਚੁੱਪ ਧਾਰੀ ਬੈਠੇ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿਚਕਾਰ ਸਾਂਝ ਹੈ, ਜਿਸ ਕਾਰਨ ਕੈਪਟਨ ਵੀ ਉਹੀ ਬਿਆਨਬਾਜ਼ੀ ਕਰਦੇ ਹਨ, ਜਿਸ ਦਾ ਇਸ਼ਾਰਾ ਅਜੀਤ ਡੋਭਾਲ ਨਾਲ ਹੁੰਦਾ ਹੈ।
