ਹੁਸ਼ਿਆਰਪੁਰ ਤੋਂ ਊਨਾ ਆ ਰਹੀ ਹਿਮਾਚਲ ਰੋਡ ਟਰਾਂਸਪੋਰਟ ਨਿਗਮ ਦੀ ਬੱਸ ਅਤੇ ਪਿਕਅਪ ਗੱਡੀ ਵਿਚਕਾਰ ਟੱਕਰ ਹੋ ਜਾਣ ਕਾਰਨ 2 ਦੀ ਮੌਤ ਹੋ ਗਈ, ਜਦਕਿ ਇਕ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਔਰਤਾਂ ਦੀ ਗਿਣਤੀ ਵੱਧ ਹੈ ।

ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ਉੱਤੇ ਅੱਪੜਿਆ ਅਤੇ ਰਾਹਤ ਕੰਮਾਂ ਵਿਚ ਜੁੱਟ ਗਿਆ । ਐਸ.ਪੀ ਦਿਵਾਕਰ ਸ਼ਰਮਾ ਨੇ ਦੱਸਿਆ ਕੀ ਜ਼ਖ਼ਮੀਆਂ ਨੂੰ 108 ਦੀ ਸਹਾਇਤਾ ਨਾਲ ਇਲਾਜ ਲਈ ਹਸਪਤਾਲ ਲੈ ਜਾਇਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
