ਹੁਣੇ ਆਈ ਤਾਜਾ ਵੱਡੀ ਖਬਰ
ਹੁਣੇ ਹੁਣੇ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਚ ਹਾਈ ਅਲਟਰਤ ਜਾਰੀ ਕਰ ਦਿੱਤਾ ਗਿਆ ਹੈ ਪਠਾਨਕੋਟ ਵਿਚ ਪੁਲਸ ਨੇ ਵੱਖ-ਵੱਖ ਥਾਵਾਂ ‘ਤੇ 45 ਨਾਕੇ ਲਗਾ ਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ –
ਪਠਾਨਕੋਟ – ਪਾਕਿਸਤਾਨ ਦੀ ਖੁਫਿਆ ਏਜੰਸੀ ਆਈ.ਐੱਸ.ਆਈ. ਪੰਜਾਬ ਅਤੇ ਉਸ ਦੇ ਆਲੇ-ਦੁਆਲੇ ਦੇ ਸੂਬਿਆਂ ‘ਚ 26/11 ਵਰਗਾ ਕੁਝ ਵੱਡਾ ਕਰਨ ਦੀ ਫਿਰਾਕ ‘ਚ ਹਨ। ਇਸ ਤਰਾਂ ਕਰਨ ਦੀ ਖਬਰ ਮਿਲਣ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਪਠਾਨਕੋਟ ਦੇ ਨਾਲ ਲੱਗਦੇ ਸਾਰੇ ਸੂਬਿਆਂ ਦੀਆਂ ਸਰਹੱਦਾਂ ਦੀ ਚੌਕਸੀ ਵਧਾ ਦਿੱਤੀ ਹੈ।
ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਜੰਮੂ ਸਰਹੱਦ ਅਤੇ ਪਠਾਨਕੋਟ ਹਿਮਾਚਲ ਸਰਹੱਦ ‘ਤੇ ਵੀ ਵੱਡੀ ਗਿਣਤੀ ‘ਚ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ, ਤਾਂਕਿ ਕੋਈ ਅਣਸੁਖਾਵੀਂ ਵਾਪਰ ਨਾ ਜਾਵੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਬਲ ਵਲੋਂ ਸ਼ਹਿਰ ਅੰਦਰ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪਠਾਨਕੋਟ ਪੁਲਸ ਨੇ ਵੱਖ-ਵੱਖ ਥਾਵਾਂ ‘ਤੇ 45 ਨਾਕੇ ਲਗਾ ਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ।
