ਹੁਣੇ ਆਈ ਤਾਜਾ ਵੱਡੀ ਖਬਰ
ਮਰਾਸੀ ਭਾਈਚਾਰੇ ਨੇ ਪੰਜਾਬੀ ਦੇ ਪ੍ਰਸਿੱਧ ਗਾਇਕ ਬੱਬੂ ਮਾਨ ‘ਤੇ ਉਨ੍ਹਾਂ ਦੀਆਂ ਔਰਤਾਂ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤ ਕੇ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾ ਕੇ ਕਾਨੂੰਨੀ ਕਾਰਵਾਈ ਲਈ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਹੈ।ਮੀਰ ਆਲਮ (ਮਰਾਸੀ) ਭਾਈਚਾਰੇ ਨਾਲ ਸਬੰਧਤ ਪੰਜਾਬੀ ਗਾਇਕ ਲਵਜੀਤ ਸਿੰਘ, ਬਾਬਾ ਜੰਟਾਂ ਖ਼ਾਨ, ਜਗਸੀਰ ਖ਼ਾਨ, ਜੱਸੀ ਤਲਵੰਡੀ, ਰਾਜੂ ਖ਼ਾਨ, ਬਲਦੇਵ ਖ਼ਾਨ ਤੇ ਕਾਲੀ ਖ਼ਾਨ ਨੇ ਐੱਸਐੱਸਪੀ ਡਾ. ਨਾਨਕ ਸਿੰਘ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ
ਉਹ ਮੀਰ ਆਲਮ ਭਾਈਚਾਰੇ ਨਾਲ ਸਬੰਧ ਰੱਖਦੇ ਹਨ ਜਿਸ ਨੂੰ ਸਰਕਾਰ ਨੇ ਪੱਛੜੀਆਂ ਸ਼ੇ੍ਣੀਆਂ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ੍ਹਾਂ ਤੋਂ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਤੇਜਿੰਦਰ ਸਿੰਘ ਉਰਫ਼ ਬੱਬੂ ਮਾਨ ਤੇ ਉਸਦੇ ਸਾਥੀਆਂ ਦੀ ਇਕ ਵੀਡੀਓ ਚੱਲ ਰਹੀ ਹੈ ਜਿਸ ਵਿਚ ਮਰਾਸੀ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਬੱਬੂ ਮਾਨ ਉਨ੍ਹਾਂ ਦੀਆਂ ਔਰਤਾਂ ਪ੍ਰਤੀ ਬਹੁਤ ਹੀ ਅਸ਼ਲੀਲ ਤੇ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ। ਉਸ ਵੱਲੋਂ ਭਾਈਚਾਰੇ ਦੀ ਔਰਤ ਸਬੰਧੀ ਇਕ ਝੂਠੀ ਤੇ ਮਨਘੜਤ ਕਹਾਣੀ ਸੁਣਾਈ ਗਈ ਜਿਸ ਵਿਚ ਭਾਈਚਾਰੇ ਦੀਆਂ ਔਰਤਾਂ ਦੇ ਚਰਿੱਤਰ ‘ਤੇ ਉਂਗਲ ਚੁੱਕੀ ਗਈ ਹੈ। ਸ਼ਿਕਾਇਤ ਵਿਚ ਉਕਤ ਵਿਅਕਤੀਆਂ ਨੇ ਦੋਸ਼ ਲਾਇਆ ਹੈ ਕਿ ਉਕਤ ਵੀਡੀਓ ਤਿਆਰ ਕਰਨ ਮਗਰੋਂ ਬੱਬੂ ਮਾਨ ਆਪਣੇ ਸਾਥੀਆਂ ਨੂੰ ਉਕਤ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਾਉਣ ਲਈ ਵੀ ਉਕਸਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵੀਡੀਓ ਕਾਰਨ ਉਨ੍ਹਾਂ ਸਮੁੱਚੇ ਮਰਾਸੀ ਭਾਈਚਾਰੇ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਵੀਡੀਓ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਆ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਭਾਈਚਾਰੇ ਦੇ ਲੋਕਾਂ ਨੇ ਐੱਸਐੱਸਪੀ ਤੋਂ ਮੰਗ ਕੀਤੀ ਕਿ ਬੱਬੂ ਮਾਨ ਤੇ ਉਸਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਸਮੁੱਚੇ ਮਰਾਸੀ ਭਾਈਚਾਰੇ ਨੂੰ ਇਨਸਾਫ਼ ਦਿਵਾਇਆ ਜਾਵੇ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਇਸ ਮਾਮਲੇ ਦੀ ਜਾਂਚ ਦਾ ਭਰੋਸਾ ਦਿੱਤਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
