Home / Informations / ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਦੇਖੋ ਮੌਕੇ ਦੀਆਂ ਤਸਵੀਰਾਂ

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੈਸ਼ ਦੇਖੋ ਮੌਕੇ ਦੀਆਂ ਤਸਵੀਰਾਂ

ਹੁਣੇ ਆਈ ਤਾਜਾ ਵੱਡੀ ਖਬਰ

ਬ੍ਰਸੇਲਸ – ਬੈਲਜੀਅਮ ਏਅਰ ਫੋਰਸ ਨੇ ਦੱਸਿਆ ਕਿ ਉਨ੍ਹਾਂ ਦਾ ਇਕ ਐਫ-16 ਫਾਈਟਰ ਜੈੱਟ ਵੀਰਵਾਰ ਨੂੰ ਪੱਛਮੀ ਉੱਤਰ ਫਰਾਂਸ ਦੇ ਲੋਰੀਅੰਟ ਸ਼ਹਿਰ ਨੇੜੇਕਰੇਸ਼ ਦਾ ਸ਼ਿਕਾਰ ਹੋ ਗਿਆ। ਇਸ ਵਿਚ ਦੋ ਪਾਇਲਟ ਮੌਜੂਦ ਸਨ, ਜੋ ਜਹਾਜ਼ ਵਿਚੋਂ ਸੁਰੱਖਿਅਤ ਬਾਹਰ ਨਿਕਲਣ ਵਿਚ ਕਾਮਯਾਬ ਰਹੇ।

ਹਾਲਾਂਕਿ ਇਸ ਵਿਚ ਇਕ ਪਾਇਲਟ ਦੋ ਘੰਟੇ ਤੱਕ ਬਿਜਲੀ ਦੀਆਂ ਤਾਰਾਂ ‘ਤੇ ਫੱਸ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਫਾਈਟਰ ਜੈੱਟ ਨੇ ਬੈਲਜੀਅਮ ਤੋਂ ਫਰਾਂਸ ਦੇ ਨੇਵੀ ਹਵਾਈ ਅੱਡੇ ਲਈ ਉਡਾਣ ਭਰੀ ਸੀ। ਖੇਤਰੀ ਅਧਿਕਾਰੀਆਂ ਦੇ ਇਕ ਬੁਲਾਰੇ ਨੇ ਦੱਸਿਆ ਕਿ ਖੇਤਰ ਵਿਚ ਬਿਜਲੀ ਬੰਦ ਕਰਨ ਤੋਂ ਬਾਅਦ ਐਮਰਜੈਂਸੀ ਮੁਲਾਜ਼ਮਾਂ ਨੇ ਬਿਜਲੀ ਦੀਆਂ ਤਾਰਾਂ ‘ਤੇ ਫਸੇ ਪਾਇਲਟ ਨੂੰ ਬਚਾਇਆ। ਉਨ੍ਹਾਂ ਨੂੰ ਬਾਅਦ ਵਿਚ ਹਸਪਤਾਲ ਭੇਜ ਦਿੱਤਾ ਗਿਆ।

ਇਕ ਬਿਆਨ ਵਿਚ ਦੱਸਿਆ ਗਿਆ ਹੈ ਕਿ ਦੁਰਘਟਨਾ ਵਾਲੀ ਥਾਂ ਖਾਲੀ ਕਰਵਾ ਦਿੱਤੀ ਗਿਆ ਅ। ਬੈਲਜੀਅਮ ਏਅਰ ਫੋਰਸ ਨੇ ਵੀ ਪੁਸ਼ਟੀ ਕੀਤੀ ਕਿ ਉਸ ਦਾ ਇਕ ਐਫ-16 ਕ੍ਰੈਸ਼ ਹੋ ਗਿਆ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਦੋਵੇਂ ਪਾਇਲਟ ਸੁਰੱਖਿਅਤ ਹਨ। ਫਰਾਂਸ ਪੁਲਸ ਵਲੋਂ ਦੱਸਿਆ ਗਿਆ ਕਿ ਵਾਲੀ ਜਗ੍ਹਾ ‘ਤੇ ਲਗਭਗ 100 ਪੁਲਸ ਅਧਿਕਾਰੀ ਜਾਂਚ ਕਰ ਰਹੇ ਹਨ।

ਨਾਲ ਹੀ ਦੱਸਿਆ ਗਿਆ ਕਿ ਇਸ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਫਰਾਂਸਿਸੀ ਮੀਡੀਆ ਰਿਪੋਰਟ ਮੁਤਾਬਕ ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਸਥਾਨਕ ਸਮੇਂ ਅਨੁਸਾਰ 10-38 ਵਜੇ ਦੁਰਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ। ਮੌਕੇ ਤੋਂ ਮਿਲੀਆਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਜੈੱਟ ਨੇ ਘੱਟੋ-ਘੱਟ ਇਕ ਘਰ ਨੂੰ ਨੁਕਸਾਨ ਪਹੁੰਚਾਇਆ ਹੈ।

error: Content is protected !!