Home / Informations / ਹੋ ਜਾਵੋ ਤਿਆਰ ਪੰਜਾਬ ਦੇ ਇਹਨਾਂ ਜਿਲਿਆਂ ਚ ਪਵੇਗਾ ਭਾਰੀ ਮੀਂਹ

ਹੋ ਜਾਵੋ ਤਿਆਰ ਪੰਜਾਬ ਦੇ ਇਹਨਾਂ ਜਿਲਿਆਂ ਚ ਪਵੇਗਾ ਭਾਰੀ ਮੀਂਹ

ਪੰਜਾਬ ਦੇ ਇਹਨਾਂ ਜਿਲਿਆਂ ਚ ਪਵੇਗਾ ਭਾਰੀ ਮੀਂਹ

ਪਿਛਲੇ ਕਈ ਦਿਨਾਂ ਤੋਂ ਬਾਕੀ ਸੂਬਿਆਂ ਸਮੇਤ ਪੰਜਾਬ ਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਤੇ ਸਾਉਣ ਦੇ ਮਹੀਨੇ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੇ ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਿਰਾਂ ਵੱਲੋਂ ਬਾਰਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨੀਆਂ ਮੁਤਾਬਕ 19 ਤੋਂ 21 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ਅਨੁਸਾਰ ਕੇਂਦਰੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਚ ਭਾਰੀ ਮੀਂਹ ਦਜੀ ਭਵਿੱਖਬਾਣੀ ਜਤਾਈ ਹੈ।

ਇਸ ਤੋਂ ਇਲਾਵਾ ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਫੋਰਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਤੇ ਮੁਕਤਸਰ ਵੱਲ 20 ਜੁਲਾਈ ਨੂੰ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਨਸੂਨ ਦੌਰਾਨ ਮੀਂਹ ਬੇਸ਼ੱਕ ਸਾਉਣੀ ਦੀ ਫਸਲ ਝੋਨੇ ਲਈ ਲਾਹੇਵੰਦ ਹੁੰਦਾ ਹੈ ਪਰ ਇਸ ਦੇ ਬਾਵਜੂਦ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ। ਕਿਉਂਕਿ ਖੇਤਾਂ ਚ ਖੜਾ ਲੋੜ ਤੋਂ ਵੱਧ ਪਾਣੀ ਵੀ ਫ਼ਸਲ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!