ਆਹ ਦੇਖਲੋ ਦੇਖੋ ਸੁਹਰਿਆਂ ਨਾਲ ਕੀ ਕੀਤਾ
ਫਗਵਾੜਾ — ਲੜਕੇ ਨੂੰ ਕੈਨੇਡਾ ਪਹੁੰਚਾਉਣ ਲਈ ਨੂੰਹ ‘ਤੇ 12 ਲੱਖ ਰੁਪਏ ਲਗਾਏ ਪਰ ਨੂੰਹ ਨੇ ਕੈਨੇਡਾ ਪਹੁੰਚਦੇ ਹੀ ਸੰਬੰਧ ਤੋੜ ਲਏ। ਲੜਕੇ ਵਾਲਿਆਂ ਦੀ ਸ਼ਿਕਾਇਤ ‘ਤੇ ਪੁਲਸ ਨੇ ਨੂੰਹ ਸਮੇਤ ਉਸ ਦੇ ਪੇਕੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜਮਾਲਪੁਰ ਦੇ ਵਸਨੀਕ ਹਰਪਾਲ ਸਿੰਘ ਪੁੱਤਰ ਤਾਰਾ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਲੜਕੇ ਗੁਰਜੀਤ ਸਿੰਘ ਦਾ ਵਿਆਹ ਜਸਪ੍ਰੀਤ ਕੌਰ ਪੁੱਤਰੀ ਅਰਜੁਨ ਸਿੰਘ ਵਾਸੀ ਦਸ਼ਮੇਸ਼ ਨਗਰ ਖਰੜ ਨਾਲ ਅਪ੍ਰੈਲ 2019 ‘ਚ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਉਕਤ ਲੜਕੀ ਨੇ ਆਈਲੈੱਟਸ ਕੀਤੀ ਹੋਈ ਸੀ ਅਤੇ ਵਿਆਹ ਮੌਕੇ ਦੇਵੇਂ ਪਰਿਵਾਰਾਂ ‘ਚ ਇਕਰਾਰ ਹੋਇਆ ਸੀ ਕਿ ਲੜਕੀ ਨੂੰ ਕੈਨੇਡਾ ਭੇਜਣ ਲਈ ਦੋਵੇਂ ਪਰਿਵਾਰ ਪੈਸੇ ਲਗਾਉਣਗੇ। ਹਰਪਾਲ ਸਿੰਘ ਦੇ ਅਨੁਸਾਰ ਉਨ੍ਹਾਂ ਨੇ 12 ਲੱਖ ਰੁਪਏ ਲੜਕੀ ‘ਤੇ ਖਰਚ ਕੀਤੇ ਅਤੇ ਉਹ ਕੈਨੇਡਾ ਪਹੁੰਚ ਗਈ ਅਤੇ ਲੜਕੀ ਦੇ ਕੈਨੇਡਾ ਪਹੁੰਚਣ ‘ਤੇ ਲੜਕੀ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨਾਲ ਗੱਲਬਾਤ ਬੰਦ ਕਰ ਦਿੱਤੀ ਅਤੇ ਧਮਕੀਆਂ ਦੇਣ ਲੱਗ ਪਏ।
ਇਹ ਮਾਮਲਾ ਥਾਣੇ ‘ਚ ਪਹੁੰਚਿਆਂ ਪਰ ਦੋਵੇਂ ਧਿਰਾਂ ‘ਚ ਸਮਝੌਤਾ ਹੋ ਗਿਆ। ਸ਼ਿਕਾਇਤਕਰਤਾ ਅਨੁਸਾਰ ਹੁਣ ਲੜਕੀ ਵਾਲੇ ਇਸ ਸਮਝੌਤੇ ਤੋਂ ਵੀ ਮੁਕਰ ਰਹੇ ਹਨ ਨਾ ‘ਤੇ ਲੜਕੇ ਨੂੰ ਕੈਨੇਡਾ ਸੱਦਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕਰ ਰਹੇ ਹਨ। ਫਗਵਾੜਾ ਪੁਲਸ ਨੇ ਜਾਂਚ ਤੋਂ ਬਾਅਦ ਕਮਲਜੀਤ ਕੌਰ ਪਤਨੀ ਅਰਜਨ ਸਿੰਘ, ਜਸਪਿੰਦਰ ਸਿੰਘ ਪੁੱਤਰ ਅਰਜੁਨ ਸਿੰਘ ਅਤੇ ਜਸਪ੍ਰੀਤ ਕੌਰ ਪੁੱਤਰ ਅਰਜੁਨ ਸਿੰਘ ਦੇ ਖਿਲਾਫ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
