ਹੁਣ ਸੋਚ ਕੇ ਨਿਕਲਿਓ ਘਰਾਂ ਤੋਂ ਬਾਹਰ
ਪੰਜਾਬ ‘ਚ ਕੋਰੋਨਾ ਵਾਇਰਸ ਦੀ ਸਥਿਤੀ ਲਗਾਤਾਰ ਵਿਗੜਨ ਕਾਰਨ ਸੂਬਾ ਸਰਕਾਰ ਅਨਲੌਕ ਦੇ ਮੌਜੂਦਾ ਦੌਰ ‘ਚ ਕਿਸੇ ਤਰ੍ਹਾਂ ਦੀ ਰੋਕ ਬੇਸ਼ੱਕ ਨਹੀਂ ਲਾ ਰਹੀ ਪਰ ਕੋਰੋਨਾ ਦੇ ਬਚਾਅ ਲਈ ਸਖ਼ਤੀ ਲਾਗੂ ਕਰਨ ਦੀ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਇਸ ਤਹਿਤ ਜਨਤਕ ਸਥਾਨਾਂ ‘ਤੇ ਮਾਸਕ ਪਹਿਣਨ ਦੀ ਲੋੜ ਤੇ ਸੋਸ਼ਲ ਡਿਸਟੈਂਸਿੰਗ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਮੁਤਾਬਕ ਸਰਕਾਰ ਨੇ ਸੂਬਾ ਪੁਲਿਸ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਤਹਿਤ ਜਨਤਕ ਸਥਾਨਾਂ ‘ਤੇ ਬਿਨਾਂ ਮਾਸਕ ਘੁੰਮਣ ਵਾਲਿਆਂ ‘ਤੇ ਪੂਰੀ ਸਖ਼ਤਾਈ ਵਰਤਣ ਲਈ ਕਿਹਾ ਗਿਆ ਹੈ। ਅਜਿਹੇ ਲੋਕਾਂ ਦੇ ਚਲਾਨ ਕੱਟੇ ਜਾਣਗੇ। ਇਸ ਤੋਂ ਇਲਾਵਾ ਹੋਮ ਕੁਆਰੰਟੀਨ ਕੀਤੇ ਲੋਕਾਂ ਦੇ ਬਾਹਰ ਘੁੰਮਣ ‘ਤੇ ਪਾਬੰਦੀ ਲਾਈ ਗਈ ਹੈ।
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨੂੰ 10 ਲੱਖ ਮਾਸਕ ਭੇਜੇ ਗਏ ਜੋ ਹਰ ਦਿਨ ਧੋ ਕੇ ਇਸਤੇਮਾਲ ਕੀਤੇ ਜਾ ਸਕਦੇ ਹਨ। ਸਰਕਾਰ ਨੇ ਇਹ ਮਾਸਕ ਗਰੀਬ ਲੋਕਾਂ ‘ਚ ਵੰਡਣ ਲਈ ਦਿੱਤੇ ਹਨ। ਸੜਕ ‘ਤੇ ਮਾਸਕ ਨਾ ਪਹਿਣ ਕੇ ਜਾ ਰਹੇ ਲੋਕਾਂ ਨੂੰ ਜਿੱਥੇ 500 ਰੁਪਏ ਜ਼ੁਰਮਾਨਾ ਲਾਇਆ ਜਾ ਰਿਹਾ ਹੈ, ਉੱਥੇ ਹੀ ਮਾਸਕ ਵੀ ਦਿੱਤੇ ਜਾ ਰਹੇ ਹਨ।
ਪੰਜਾਬ ‘ਚ ਕੋਰੋਨਾ ਵਾਇਰਸ ਰੋਕਣ ਲਈ ਸਖ਼ਤੀ ਤਹਿਤ ਹੁਣ ਪੰਜਾਬ ‘ਚ ਕਿਸੇ ਵੀ ਰਾਹ ਤੋਂ ਦਾਖ਼ਲ ਹੋਣ ਵਾਲੇ ਲੋਕਾਂ ਦੀ ਮੈਡੀਕਲ ਜਾਂਚ ਕਰਨ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
