ਲਵਾਰਿਸ ਲਾਸ਼ਾਂ ਦੇ ਲੱਗੇ ਢੇਰ
ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਦੇਸ਼ ‘ਚ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ। ਕੋਰੋਨਾ ਵਾਇਰਸ ਦੇ ਹੌਟਸਪੌਟ ਮੁੰਬਈ ‘ਚ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਹਸਪਤਾਲਾਂ ‘ਚ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ ਲਵਾਰਸ ਪਈਆਂ ਹਨ। ਦਰਅਸਲ ਕੋਰੋਨਾ ਵਾਇਰਸ ਦੇ ਡਰ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਲਾਸ਼ਾਂ ਲੈਣ ਤੋਂ ਕੰਨੀ ਕਰਤਾ ਰਹੇ ਹਨ।
ਮੁੰਬਈ ਦੇ ਕੇਈਐਮ ਹਸਪਤਾਲ ‘ਚ 12 ਮਰੀਜ਼ਾਂ ਦੀਆਂ ਮ੍ਰਿਤਕ ਦੇਹਾਂ ਪਈਆਂ ਹਨ। ਹਾਲਾਤ ਇਹ ਹਨ ਕਿ ਕਈ ਲਾਸ਼ਾਂ ਨੂੰ ਕਈ ਕਈ ਹਫ਼ਤੇ ਬੀਤਣ ਮਗਰੋਂ ਵੀ ਕੋਈ ਲੈਣ ਨਹੀਂ ਆਇਆ। ਅਜਿਹੇ ‘ਚ ਹੁਣ ਸਸਕਾਰ ਲਈ ਪੁਲਿਸ ਦੀ ਮਦਦ ਲਈ ਜਾ ਰਹੀ ਹੈ।
ਇਕੱਲੇ ਮੁੰਬਈ ‘ਚ ਹੀ 1900 ਤੋਂ ਵੱਧ ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ। ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 53,000 ਦਾ ਅੰਕੜਾ ਪਾਰ ਕਰ ਗਈ ਹੈ। ਅਜਿਹੇ ‘ਚ ਹਸਪਤਾਲਾਂ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀਆਂ ਲਵਾਰਸ ਪਈਆਂ ਲਾਸ਼ਾਂ ਵੀ ਵੱਡੀ ਸਮੱਸਿਆ ਬਣੀਆਂ ਹੋਈਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
