ਬਿਲਾਸਪੁਰ: ਨੈਣਾ ਦੇਵੀ ਮੰਦਰ ਤੋਂ ਦਰਸ਼ਨ ਕਰ ਕੇ ਅਨੰਦਪੁਰ ਸਾਹਿਬ ਵੱਲ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਟਕੱਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਿਆ। ਇਸ ਹਾਸਦੇ ਵਿਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ਖਮੀ ਲੋਕਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਨੈਣਾ ਦੇਵੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂਆਂ ਨਾਲ ਭਰਿਆ ਟਰੱਕ (HR-04-N0968) ਪਿੰਡ ਮੰਡਿਆਲੀ ਕੋਲ ਬੇਕਾਬੂ ਹੋ ਗਿਆ, ਜਿਸ ਕਾਰਨ ਟਰੱਕ ਪਹਾੜੀ ਨਾਲ ਟਕਰਾ ਕੇ ਸੜਕ ‘ਤੇ ਹੀ ਪਲਟ ਗਿਆ। ਇਸ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਨੈਣਾ ਦੇਵੀ ਦੇ ਦਰਸ਼ਨ ਕਰਨ ਉਪਰੰਤ ਅਨੰਦਪੁਰ ਸਾਹਿਬ ਵੱਲ ਜਾ ਰਹੇ ਸਨ।
