Home / Viral / ਵੱਡੀ ਖਬਰ ਪੰਜਾਬ ਸਰਕਾਰ ਦੇਣ ਜਾ ਰਹੀ ਆਮ ਲੋਕਾਂ ਨੂੰ ਵੱਡਾ ਝਟਕਾ ਹੁਣ ਫਿਰ ਵਧਣਗੇ ਰੇਟ !

ਵੱਡੀ ਖਬਰ ਪੰਜਾਬ ਸਰਕਾਰ ਦੇਣ ਜਾ ਰਹੀ ਆਮ ਲੋਕਾਂ ਨੂੰ ਵੱਡਾ ਝਟਕਾ ਹੁਣ ਫਿਰ ਵਧਣਗੇ ਰੇਟ !

ਵੱਡੀ ਖਬਰ ਪੰਜਾਬ ਸਰਕਾਰ ਦੇਣ ਜਾ ਰਹੀ ਆਮ ਲੋਕਾਂ ਨੂੰ ਵੱਡਾ ਝਟਕਾ ਹੁਣ ਫਿਰ ਵਧਣਗੇ ਰੇਟ ਦੁੱਧ ਇੱਕ ਅਜਿਹੀ ਚੀਜ਼ ਹੈ ਜੋ ਹਰੇਕ ਘਰ ਚ ਵਰਤੀ ਜਾਂਦੀ ਹੈ ਚਾਹੇ ਅਮੀਰ ਹੋਵੇ ਜਾਂ ਗਰੀਬ ਨਵੀਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਫਿਰ ਤੋਂ ਵੱਡਾ ਝਟਕਾ ਦੇਣ ਵਾਲੀ ਹੈ ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਸੀਂ ਦੁੱਧ ਪੀਣ ਦੇ ਸ਼ੌਕੀਨ ਹੋ ਤਾਂ ਤੁਹਾਡੇ ਲਈ ਟੈਂਸ਼ਨ ਵਾਲੀ ਖਬਰ ਹੈ। ਮੀਡੀਆ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਇਕ ਵਾਰ ਫਿਰ ਤੋਂ ਦੁੱਧ ਦੇ ਭਾਅ ਵਧਾਉਣ ਜਾ ਰਹੀ ਹੈ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸਦਾ ਐਲਾਨ ਵੀ ਕਰ ਦਿੱਤਾ ਹੈ।

ਸੁਖਜਿੰਦਰ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵੇਰਕਾ ਪਸ਼ੂ ਖੁਰਾਕ ਸਬੰਧੀ ਲਗਾਏ ਗਏ ਵਿਸ਼ੇਸ਼ ਸੈਮੀਨਾਰ ’ਚ ਪਹੁੰਚੇ ਹੋਏ ਸਨ। ਰੰਧਾਵਾ ਨੇ ਦੱਸਿਆ ਕਿ ਸਰਕਾਰ ਪਸ਼ੂ ਪਾਲਕਾਂ ਨੂੰ ਲਾਭ ਦੇਣ ਲਈ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਸਰਕਾਰ ਦੁੱਧ ਦੇ ਰੇਟ ਵਧਾਉਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਜਲਦ ਹੀ ਪੇਮੈਂਟ ਕੀਤੇ ਜਾਣ ਦੀ ਗੱਲ ਵੀ ਕਹੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਦੁੱਧ ਦੇ ਰੇਟ ਵਧ ਕੇ ਹਟੇ ਹਨ।

ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ ਵਲੋਂ ਲਗਾਏ ਗਏ ਇਸ ਸੈਮੀਨਾਰ ’ਚ ਵੱਡੀ ਗਿਣਤੀ ’ਚ ਪਸ਼ੂ ਪਾਲਕਾਂ ਤੇ ਡੇਅਰੀ ਫਾਰਮਰਾਂ ਨੇ ਹਿੱਸਾ ਲਿਆ ਤੇ ਮਾਹਿਰਾਂ ਤੋਂ ਆਪਣੇ ਸਵਾਲਾਂ ਦੇ ਜਵਾਬ ਲਏ। ਇਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਜੂਨ ਮਹੀਨੇ ਹੀ ਵੇਰਕਾ ਦੁੱਧ ਦੀਆਂ ਕੀਮਤਾਂ ਵਿਚ ਦੋ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਆਮ ਵਰਗ ਦਾ ਔਖਾ ਹੋ ਗਿਆ। ਕਿਉਂਕਿ ਚੀਜ਼ਾਂ ਦੇ ਰੇਟ ਵੱਧਣ ਨਾਲ ਵੱਡੇ ਲੋਕਾਂ ਨੂੰ ਬਹੁਤਾ ਫਰਖ ਨਹੀਂ ਪੈਦਾ।

error: Content is protected !!