ਜਲੰਧਰ — ਕਈ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਐਬੀ ਰਬਾਬ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਦੱਸ ਦਈਏ ਕਿ ਗਾਇਕ ਐਬੀ ਕਈ ਦਿਨਾਂ ਤੋਂ ਬੀਮਾਰ ਸਨ, ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ’ਚ ਦਾਖਲ ਕਰਵਾਇਆ ਗਿਆ ਸੀ।

ਐਬੀ ਦੇ ਫੇਫੜਿਆਂ ’ਚ ਕਾਫੀ ਜ਼ਿਆਦਾ ਇਨਫੈਕਸ਼ਨ ਫੈਲ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਸੋਗ ਦੀ ਲਹਿਰ ਛਾਈ ਹੋਈ ਹੈ।ਦੱਸਣਯੋਗ ਹੈ ਕਿ ਐਬੀ ‘ਟਰਾਈਗਲ’, ‘ਆ ਕੀ ਪੁੱਛ ਲਿਆ’, ‘ਰੋਟੀ-ਵਹੁਟੀ’ ਵਰਗੇ ਗੀਤ ਦਰਸ਼ਕਾਂ ਦੀ ਝੋਲੀ ’ਚ ਪਾ ਚੁੱਕੇ ਹਨ।
