ਇਸ ਵੇਲੇ ਦੀ ਵੱਡੀ ਖਬਰ ਆ ਰਹੀ ਜਾਣਕਾਰੀ ਅਨੁਸਾਰ ਮੁਕੇਰੀਆਂ ਹਲਕੇ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਅੱਜ ਦਿਹਾਂਤ ਹੋ ਗਿਆ ਹੈ। 59 ਸਾਲਾ ਬੱਬੀ ਕਾਫੀ ਲੰਬੇ ਸਮੇਂ ਤੋਂ ਕੈਂ ਸਰ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਸਨ। ਉਨ੍ਹਾਂ ਅੱਜ ਸਾਢੇ 3 ਵਜੇ ਆਖਰੀ ਸਾਹ ਲਏ। ਰਜਨੀਸ਼ ਕੁਮਾਰ ਬੱਬੀ ਸਾਬਕਾ ਵਿੱਤ ਮੰਤਰੀ ਸਵ. ਕੇਵਲ ਕ੍ਰਿਸ਼ਣ ਦੇ ਪੁੱਤਰ ਸਨ। ਦੱਸ ਦੇਈਏ ਕਿ ਰਜਨੀਸ਼ ਕੁਮਾਰ ਬੱਬੀ ਲਗਾਤਾਰ ਦੋ ਵਾਰ ਮੁਕੇਰੀਆਂ ਤੋਂ ਵਿਧਾਇਕ ਚੁੱਣੇ ਗਏ ਸਨ।

ਵਿਧਾਇਕ ਦੇ ਅਕਾਲ ਚਲਾਣੇ ਨਾਲ ਹਲਕੇ ਵਿਚ ਸੋਗ ਦੀ ਲਹਿਰ ਹੈ। ਵੱਖ ਵੱਖ ਲੀਡਰਾਂ ਨੇ ਆਪਣਾ ਦੁੱਖ ਪ੍ਰਗਟ ਕੀਤਾ ਹੈ ਬੀਬਾ ਹਰਸਿਮਰਤ ਕੌਰ ਬਾਦਲ ਨੇ ਲਿਖਿਆ ਹੈ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ਦੀ ਖ਼ਬਰ ਜਾਣ ਕੇ ਦੁੱਖ ਲੱਗਿਆ। ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਿਸ਼ ਕਰਨ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।

ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੇ ਦਿਹਾਂਤ ‘ਤੇ ਗਹਿਰੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਬੱਬੀ ਦਾ ਅਚਾਨਕ ਚਲੇ ਜਾਣਾ ਪੰਜਾਬ ਲਈ ਇੱਕ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੇ ਘੜੀ ਵਿਚ ਵਿੱਚ ਉਹ ਸ੍ਰੀ ਬੱਬੀ ਦੇੇ ਪਰਿਵਾਰ ਨਾਲ ਹਨ। ਰਜਨੀਸ਼ ਕੁਮਾਰ ਬੱਬੀ ਦਾ ਅੱਜ ਸਵੇਰੇ 3:30 ਤੇ ਪੀਜੀਆਈ, ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਠੀਕ ਨਹੀਂ ਸੀ। ਉਹ ਲਗਾਤਾਰ ਦੋ ਵਾਰ ਮੁਕੇਰੀਆਂ ਹਲਕੇ ਤੋਂ ਵਿਧਾਇਕ ਰਹੇ। ਸ੍ਰੀ ਬੱਬੀ ਸਵਰਗੀ ਡਾਕਟਰ ਕੇਵਲ ਕ੍ਰਿਸ਼ਨ, ਸਾਬਕਾ ਵਿੱਤ ਮੰਤਰੀ ਪੰਜਾਬ ਦੇ ਬੇਟੇ ਸਨ।