ਸ਼੍ਰੀ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਏਅਰ ਇੰਡੀਆ ਦੀ ਬੰਦ ਹੋਈ ਉਡਾਣ ਦੁਬਾਰਾ ਸ਼ੁਰੂ ਹੋ ਰਹੀ ਹੈ ਅੰਮ੍ਰਿਤਸਰ ਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੀ ਇਸ ਮੰਗ ਨੂੰ ਏਅਰ ਇੰਡੀਆ ਨੇ ਪਾਕਿਸਤਾਨ ਦੇ ਹਵਾਈ ਰਸਤੇ ਨੂੰ ਖੋਲ੍ਹੇ ਜਾਨ ਤੋਂ ਬਾਅਦ ਮਨ ਲਿਆ ਹੈ ਤੇ 15 ਅਗਸਤ ਤੋਂ ਇਸ ਉਡਾਨ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਕੇਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟਸ ਤੇ ਇਸ ਖੁਸ਼ੀ ਦਾ ਜਿਕਰ ਕੀਤਾ ਹੈ ਉਨ੍ਹਾਂ ਨੇ ਲਿਖਿਆ ਹੈ ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ

ਕਿ ਹਫਤੇ ਵਿਚ ਤਿੰਨ-ਦਿਨ ਦਿੱਲੀ-ਅੰਮ੍ਰਿਤਸਰ-ਬਰਮਿੰਘਮ/ਏਅਰ ਇੰਡੀਆ ਦੀ ਉਡਾਣ ਨੂੰ 15 ਅਗਸਤ 2019 ਤੋਂ ਬਹਾਲ ਕਰ ਦਿੱਤਾ ਜਾਵੇਗਾ ਜੋ ਸੈਲਾਨੀਆਂ/ਤੀਰਥ ਯਾਤਰੀਆਂ ਲਈ, ਮੰਗਲਵਾਰ, ਵੀਰਵਾਰ ‘ਤੇ ਸ਼ਨੀਵਾਰ ਨੂੰ ਗੁਰੂ ਦੀ ਨਗਰੀ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸੌਖੇ ਰਾਹ ਪ੍ਰਦਾਨ ਕਰੇਗੀ ਦਸਣਯੋਗ ਹੈ ਕਿ ਪੁਲਵਾਮਾ ਹ*ਮਲੇ ਤੋਂ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਭਾਰਤ ਦੇ ਹਵਾਈ ਜਹਾਜਾਂ ਲਈ ਬੰਦ ਕਰ ਦਿੱਤਾ ਸੀ ਜਿਸ ਕਰਕੇ ਅੰਮ੍ਰਿਤਸਰ ਬਰਮਿੰਗਮ ਉਡਾਨ ਨੂੰ ਲੰਬਾ ਵਲਾ ਪੈਣ ਕਰਕੇ ਬੰਦ ਕਰ ਦਿੱਤਾ ਗਿਆ ਸੀ ਇਸ ਨਾਲ ਪੰਜਾਬੀਆਂ ਨੂੰ ਵੱਡਾ ਲਾਹਾ ਮਿਲੇਗਾ ਕਿਉਂਕਿ ਵੱਡੀ ਗਿਣਤੀ ਲੋਕ ਯੂਰਪ ਵਿੱਚ ਵੱਸਦੇ ਹਨ।

ਇਸ ਹਵਾਈ ਮਾਰਗ ’ਤੇ ਸੇਵਾਵਾਂ ਸ਼ੁਰੂ ਹੋਣ ਨਾਲ ਸੱਭਿਆਚਾਰਕ ਤੇ ਟੂਰਿਜ਼ਮ ਵਪਾਰ ਨੂੰ ਹੁਲਾਰਾ ਮਿਲੇਗਾ। ਸਮੁੱਚੇ ਯੂਰਪ ਵਿਚੋਂ ਕੋਈ ਵੀ ਹਵਾਈ ਕੰਪਨੀ ਅੰਮ੍ਰਿਤਸਰ ਨੂੰ ਸਿੱਧੀ ਉਡਾਣ ਨਹੀਂ ਭਰਦੀ। ਜੇ ਹਵਾਈ ਰੂਟ ਸ਼ੁਰੂ ਹੁੰਦਾ ਹੈ ਤਾਂ ਇਸ ਨਾਲ ਕਾਰੋਬਾਰ ਨੂੰ ਚੰਗਾ ਹੁੰਗਾਰਾ ਮਿਲਣ ਦੀ ਉਮੀਦ ਹੈ। ਯਾਦ ਰਹੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੁਨੀਆਂ ਭਰ ਵਿੱਚੋਂ ਇਕ ਲੱਖ ਤੇ ਕਰੀਬ ਸ਼ਰਧਾਲੂ ਮੱਥਾ ਟੇਕਣ ਆਉਂਦੇ ਹਨ। ਇੰਗਲੈਂਡ ਵਿੱਚ ਵੀ ਲੱਖਾਂ ਪੰਜਾਬੀ ਰਹਿੰਦੇ ਹਨ, ਜਿਹੜੇ ਪੰਜਾਬ ਜਾਣ ਸਮੇਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨੂੰ ਤਰਜੀਹ ਦਿੰਦੇ ਹਨ। ਇਸ ਹਵਾਈ ਰੂਟ ’ਤੇ ਸੇਵਾਵਾਂ ਦੇਣ ਨਾਲ ਕਿਸੇ ਵੀ ਏਅਰਲਾਈਨ ਨੂੰ ਘਾਟਾ ਨਹੀਂ ਪਵੇਗਾ।