ਇਸ ਵੇਲੇ ਦੀ ਵੱਡੀ ਖਬਰ ਆ ਰਹੀ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੋਂ ਜਿੱਥੇ ਕਿ ‘ਚ ਭਾਰੀ ਬਾਰਿਸ਼ ਦਾ ਕਾਰਨ ਇਹਨਾਂ 2 ਜ਼ਿਲ੍ਹਿਆਂ ‘ਚ ਸੋਮਵਾਰ ਦੀ ਛੁੱਟੀ ਦਾ ਅਚਾਨਕ ਐਲਾਨ ਕਰ ਦਿੱਤਾ ਗਿਆ ਹੈ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨੇ ਆਤਕ ਮਚਾਇਆ ਹੋਇਆ ਹੈ, ਜਿਸ ਨੂੰ ਦੇਖਦੇ ਹੋਏ ਸ਼ਿਮਲਾ ਅਤੇ ਕੁੱਲੂ ‘ਚ ਸਾਰੇ ਵਿਦਿਅਕ ਸੰਸਥਾਵਾਂ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ।ਇਸ ਸਬੰਧ ‘ਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਆਦੇਸ਼ ਜਾਰੀ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਸ਼ਿਮਲਾ ਅਤੇ ਕੁੱਲੂ ਦੇ ਸਾਰੇ ਸਰਕਾਰੀ, ਨਿੱਜੀ ਅਤੇ ਕਾਨਵੈਂਟ ਸਕੂਲ, ਯੂਨੀਵਰਸਿਟੀ, ਕਾਲਜ, ਆਈ ਟੀ ਆਈ ਅਤੇ ਆਂਗਣਵਾੜੀ ਕੇਂਦਰ ਬੰਦ ਰਹਿਣਗੇ। ਉਥੇ ਹੀ ਪ੍ਰਸ਼ਾਸਨ ਨੇ ਨਦੀਆਂ ਅਤੇ ਨਾਲਿਆਂ ਦੇ ਕਿਨਾਰੇ ਨਾ ਜਾਣ ਦੀ ਹਦਾਇਤ ਦਿੱਤੀ ਹੈ। ਮੂਸਲਾਧਾਰ ਬਾਰਿਸ਼ ਨੇ ਹਿਮਾਚਲ ਦੇ ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ ਬਣਾ ਦਿੱਤੇ ਹਨ। ਸੂਬੇ ‘ਚ ਭਾਰੀ ਬਾਰਿਸ਼ ਕਾਰਨ ਇੱਕ ਪਾਸੇ ਤਾਂ ਹੜ ਵਰਗੀ ਸਥਿਤੀ ਬਣ ਚੁੱਕੀ ਹੈ ਅਤੇ ਦੂਜੇ ਪਾਸੇ ਕਈ ਥਾਵਾਂ ‘ਤੇ ਭਿਆਨਕ ਰੂਪ ‘ਚ ਜ਼ਮੀਨ ਖਿਸਕਣ ਕਾਰਨ ਅਣਹੋਣੀਆਂ ਵਾਪਰ ਰਹੀਆਂ ਹਨ।

ਇੱਥੇ ਦੱਸਣਯੋਗ ਹੈ ਕਿ ਬਿਆਨ ਦਰਿਆ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ। ਸੂਬੇ ਦੇ ਕਈ ਹਿੱਸਿਆ ‘ਚ ਪਿਛਲੇ 24 ਘੰਟਿਆਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਦਾ ਅਸਰ ਪੰਜਾਬ ਚ ਵੀ ਦੇਖਿਆ ਜਾ ਸਕਦਾ ਹੈ ਜਿਸ ਕਰਕੇ ਪੰਜਾਬ ਚ ਵੀ ਅਲਰਟ ਕੀਤੇ ਗਏ ਹਨ। ਜਿਸ ਕਰਕੇ ਜਲੰਧਰ ਪਾਸੇ ਡਿਪਟੀ ਕਮਿਸ਼ਨਰ ਨੇ 85 ਪਿੰਡਾਂ ਨੂੰ ਖਾਲੀ ਕਰਨ ਦੇ ਦਿੱਤੇ ਹੁਕਮ,ਜਲੰਧਰ: ਪੰਜਾਬ ‘ਚ ਪੈ ਰਹੀ ਭਾਰੀ ਬਾਰਿਸ਼ ਅਤੇ ਭਾਖੜਾ ਡੈਮ ‘ਚੋਂ ਪਾਣੀ ਛੱਡਣ ਤੋਂ ਬਾਅਦ ਅਲਰਟ ਜਾਰੀ ਕਰਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ 85 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ।