ਭਾਰਤੀ ਮੌਸਮ ਵਿਭਾਗ ਨੇ ਆਪਣੇ ਤਾਜ਼ਾ ਬੁਲੇਟਨ ਵਿਚ ਦੇਸ਼ ਦੇ ਇਕ ਦਰਜਨ ਤੋਂ ਵੀ ਵੱਧ ਸੂਬਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਵਿਚ ਦੱਖਣੀ-ਪੱਛਮੀ ਮਾਨਸੂਨ ਪਹੁੰਚ ਜਾਵੇਗੀ।ਬੀਤੇ ਦਿਨੀ ਪੰਜਾਬ ਦੇ ਉੱਤਰ-ਪੂਰਬੀ ਭਾਗਾਂ ਚ ਮੌਨਸੂਨ ਦਸਤਕ ਦੇ ਚੁੱਕਿਆ ਹੈ, ਪਰ ਬਰਸਾਤਾਂ ਚ ਕਮੀ ਪੰਜਾਬ ਦੇ ਬਹੁਤੇ ਖੇਤਰਾਂ ਨੂੰ ਰੜਕ ਰਹੀ ਹੈ, ਆਉਦੇ ਕੁਝ ਦਿਨਾਂ ਚ’ ਬਰਸਾਤਾਂ ਵਿੱਚ ਹੌਲੀ-ਹੌਲੀ ਸੁਧਾਰ ਹੋਣ ਦੀ ਉਮੀਦ ਹੈ, ਆਉਦੇ 2-3ਦਿਨਾਂ ਦੌਰਾਨ ਪੰਜਾਬ ਦੇ ਰਹਿੰਦੇ ਭਾਗਾਂ ਚ ਵੀ ਮੌਨਸੂਨ ਦੇ ਸਕਦਾ ਹੈ।

ਇਥੇ ਅਗਲੇ 24 ਘੰਟਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਕਵਰ ਕਰ ਲਏਗਾ। ਵਿਭਾਗ ਮੁਤਾਬਕ 7 ਤੋਂ 11 ਜੁਲਾਈ ਤੱਕ ਇਨ੍ਹਾਂ ਸੂਬਿਆਂ ਸਮੇਤ ਉੱਤਰ ਪ੍ਰਦੇਸ਼ ਵਿਚ ਭਾਰੀ ਬਾਰਸ਼ ਹੋਵੇਗੀ।ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਭਾਰੀ ਦੇ ਅਨੁਮਾਨ ਲਗਾਏ ਹਨ। 8 ਜੁਲਾਈ ਨੂੰ ਉੱਤਰ ਪ੍ਰਦੇਸ਼ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ, ਜਦਕਿ ਆਸਾਮ ਅਤੇ ਮੇਘਾਲਿਆ ਦੇ ਕੁਝ ਸਥਾਨਾਂ ਉੱਤੇ ਬਹੁਤ ਜ਼ਿਆਦਾ ਬਾਰਸ਼ ਹੋ ਸਕਦੀ ਹੈ।

ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਪੂਰਬੀ ਰਾਜਸਥਾਨ, ਪੱਛਮੀ ਬੰਗਾਲ ਅਤੇ ਸਿੱਕਿਮ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਬਹੁਤ ਭਾਰੀ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਚੰਡੀਗੜ੍ਹ ’ਚ 21.2 ਮਿਲੀਮੀਟਰ ਮੀਂਹ ਦਰਜ ਹੋਇਆ। ਮੀਂਹ ਪੈਣ ਕਾਰਨ ਚੰਡੀਗੜ੍ਹ ਦਾ ਤਾਪਮਾਨ 36.2 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ। ਪਟਿਆਲਾ ’ਚ 29 ਮਿਲੀਮੀਟਰ ਮੀਂਹ ਦਰਜ ਹੋਇਆ ਜਦਕਿ ਅੰਮ੍ਰਿਤਸਰ ਤੇ ਲੁਧਿਆਣਾ ’ਚ ਵੀ ਮੀਂਹ ਪਿਆ।