ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਸੀ। ਪਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਕਮੀ ਆਈ ਹੈ। ਅੱਜ ਪੈਟਰੋਲ ਦੀ ਕੀਮਤ 5 ਪੈਸੇ ਅਤੇ ਡੀਜ਼ਲ ਦੀਆਂ ਕੀਮਤ 6 ਪੈਸੇ ਘੱਟ ਹੋਈ।ਜਿਸ ਦੌਰਾਨ ਦਿੱਲੀ ‘ਚ ਪੈਟਰੋਲ ਦੀ ਕੀਮਤ 72.23 ਰੁਪਏ ਪ੍ਰਤੀ ਲੀਟਰ ਹੈ।

ਜਦੋਂਕਿ ਡੀਜ਼ਲ ਦੀ ਕੀਮਤ ਅੱਜ 65.88 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਅੱਜ ਪੈਟਰੋਲ ਦੀ ਕੀਮਤ 77.89 ਰੁਪਏ ਪ੍ਰਤੀ ਲੀਟਰ ਹੈ।ਡੀਜ਼ਲ 69.06 ਰੁਪਏ ਪ੍ਰਤੀ ਲੀਟਰ ਦੀ ਕੀਮਤ ਨਾਲ ਵਿਕ ਰਿਹਾ ਹੈ। ਉਧਰ ਕੋਲਕਾਤਾ ‘ਚ ਪੈਟਰੋਲ ਦੀ ਕੀਮਤ ਅੱਜ 74.92 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਡੀਜ਼ਲ ਕੀਮਤ 68.15 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
