ਪਾਕਿ ਤੇ ਭਾਰਤ ਨਾਲ ਹੋਈ ਬੈਠਕ ਖਤਮ ਹੋ ਗਈ ਜਿਸ ਚ ਇਮਰਾਨ ਖਾਨ ਸਰਕਾਰ ਨੈ ਅਹਿਮ ਸ਼ਰਤਾ ਮੰਨ ਲਈਆਂ ਹਨ ਜਾਣਕਾਰੀ ਅਨੁਸਾਰ ਕਰਤਾਰਪੁਰ ਲਾਂਘੇ ਸਬੰਧਿਤ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੈਠਕ ਵਿਚ ਪਾਕਿਸਤਾਨ ਨੇ ਭਾਰਤ ਦੀਆਂ ਸ਼ਰਤਾਂ ਉੱਤੇ ਸਹਿਮਤੀ ਦਿੰਦੇ ਹੋਏ ਰੋਜ਼ਾਨਾ 5,000 ਸ਼ਰਧਾਲੂਆਂ ਨੂੰ ਜਾਣ ਦੀ ਖੁੱਲ੍ਹ ਦੇ ਦਿੱਤੀ ਹੈ।ਇਸ ਤੋਂ ਇਲਾਵਾ ਸਾਰਾ ਸਾਲ, ਹਫ਼ਤੇ ਦੇ ਸੱਤੇ ਦਿਨ ਲਾਂਘਾ ਖੁੱਲ੍ਹਾ ਰਹੇਗਾ। ਸ਼ਰਧਾਲੂ ਜਾਂ ਜਥਾ ਆਪਣੀ ਮਰਜ਼ੀ ਦੇ ਸਮੇਂ ਮੁਤਾਬਕ ਦਰਸ਼ਨ ਕਰ ਸਕੇਗਾ।ਸੰਗਤ ਨੂੰ ਵੀਜ਼ੇ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਵੀ ਖੁੱਲ੍ਹ ਦੇ ਦਿੱਤੀ ਗਈ ਹੈ

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਅਪੀਲ ਕੀਤੀ ਹੈ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਤੇ ਲਿਖਿਆ ਹੈ ਕਰਤਾਰਪੁਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਦੇ ਸਿਧਾਂਤ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾਂ ਪ੍ਰਕਾਸ਼ ਪੁਰਬ ਮੌਕੇ ਸੰਗਤ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ। ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪੂਰਾ ਹਫ਼ਤਾ ਬਿਨਾਂ ਕਿਸੇ ਪਰਮਿਟ ਦੇ ਜਾਣ ਦੀ ਵੀ ਇਜਾਜ਼ਤ ਦੇ ਦਿੱਤੀ ਗਈ ਹੈ ਤੇ ਨਾਲ ਹੀ ਮੇਰੀ ਅਮਿਤ ਸ਼ਾਹ ਨੂੰ ਰਾਵੀ ਕ੍ਰੀਕ ‘ਤੇ ਪੁੱਲ ਬਣਾਉਣ ਦੀ ਕੀਤੀ ਮੰਗ ਨੂੰ ਵੀ ਮੰਨ ਲਿਆ ਗਿਆ ਹੈ। ਖੁਸ਼ੀ ਦੀ ਗੱਲ ਹੈ ਕਿ ਪ੍ਰਵਾਸੀ ਭਾਰਤੀਆਂ ਨੂੰ ਵੀ ਜਾਣ ਜੀ ਇਜਾਜ਼ਤ ਦੇ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਪਟਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਪਾਕਿਸਤਾਨੀ ਹਮਰੁਤਬਾ ਨਾਲ ਨੇੜੇ ਹੋ ਕੇ ਇਸ ਮਾਮਲੇ ਸਬੰਧੀ ਵਿਚਾਰ ਚਰਚਾ ਕਰਨ ਤਾਂ ਜੋ ਇਹ ਸਮਝੌਤਾ ਸਮੇਂ ਰਹਿੰਦੇ ਪੂਰਾ ਹੋ ਸਕੇ ਤੇ ਮਾਣਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਹੈ ਕਿ ਉਹ ਰੋਜ਼ਾਨਾ ਦੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਮਾਮਲੇ ‘ਤੇ ਜ਼ੋਰ ਪਾਉਣ ਤੇ ਪਾਸਪੋਰਟ ਵਾਲੇ ਮਾਮਲੇ ਤੋਂ ਛੋਟ ਦਿਵਾਉਣ ਤਾਂ ਜੋ ਜਿਹੜੇ ਲੋਕ ਪਿੰਡਾਂ ਵਿੱਚ ਰਹਿੰਦੇ ਹਨ ਜਿਨ੍ਹਾਂ ਕੋਲ ਪਾਸਪੋਰਟ ਨਹੀਂ ਹੈ ਉਨ੍ਹਾਂ ਨੂੰ ਦਰਸ਼ਨ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਇਸਦੇ ਨਾਲ ਹੀ ਭਾਰਤ ਸਰਕਾਰ ਨੂੰ ਇਨ੍ਹਾਂ ਸਾਰੇ ਪਵਿੱਤਰ ਸਮਾਗਮਾਂ ਦੇ ਸ਼ਾਨਦਾਰ ਪ੍ਰਬੰਧਾਂ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦਾ ਹਾਂ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁ਼ਸ਼ਕਿਲ ਨਾ ਆਵੇ ਤੇ ਉਹ ਇਸ ਪਵਿੱਤਰ ਦਿਹਾੜੇ ਦਾ ਆਨੰਦ ਮਾਣ ਸਕਣ।