Home / Viral / ਰਾਮ ਰਹੀਮ ਦੀ ਜ਼ਮਾਨਤ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤੀ ਇਹ ਵੱਖਰੀ ਰਾਏ

ਰਾਮ ਰਹੀਮ ਦੀ ਜ਼ਮਾਨਤ ਨੂੰ ਲੈ ਕੇ ਭਗਵੰਤ ਮਾਨ ਨੇ ਦਿੱਤੀ ਇਹ ਵੱਖਰੀ ਰਾਏ

ਬਲਾਤਕਾਰ ਦੇ ਦੋਸ਼ਾਂ ਵਿਚ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਜ਼ਮਾਨਤ ਬਾਰੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਜੇ ਉਹ ਜ਼ਮਾਨਤ ਦਾ ਹੱਕਦਾਰ ਹੈ ਤਾਂ ਅਦਾਲਤ ਜ਼ਮਾਨਤ ਦੇ ਦੇਵੇਗੀ। ਮੈਂ ਕੋਈ ਜੱਜ ਨਹੀਂ ਹਾਂ।

ਅਸਲ ਵਿਚ ਭਗਵੰਤ ਮਾਨ ਨੂੰ ਸਵਾਲ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਪਾਰਟੀ ਡੇਰਾ ਮੁਖੀ ਨੂੰ ਜ਼ਮਾਨਤ ਦੇਣ ਦੇ ਹੱਕ ਵਿਚ ਹੈ ਜਾਂ ਨਹੀਂ। ਇਸ ਉੱਤੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਧਰਮ ਨਿਰਪੱਖ ਪਾਰਟੀ ਹੈ। ਇਸ ਲਈ ਉਹ ਅਜਿਹੇ ਮੁੱਦੇ ਉੱਤੇ ਕੁੱਝ ਨਹੀਂ ਕਹੇਗੀ।ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦਾ ਹੱਕ ਬਣਦਾ ਹੋਵੇਗਾ ਤਾਂ ਅਦਾਲਤ ਉਸ ਨੂੰ ਜ਼ਮਾਨਤ ਦੇ ਦੇਵੇਗੀ। ਦੱਸ ਦਈਏ ਕਿ ਇਨ੍ਹੀਂ ਦਿਨੀਂ ਡੇਰਾ ਮੁਖੀ ਨੂੰ ਜ਼ਮਾਨਤ ਦੇਣ ਦਾ ਮਾਮਲਾ ਭਖਿਆ ਹੋਇਆ ਹੈ। ਪਿਛਲੇ ਦਿਨਾਂ ਤੋਂ ਰਾਮ ਰਹੀਮ ਦੇ ਜੇਲ ਚੋਂ ਬਾਹਰ ਨਿਕਲਣ ਸਬੰਧੀ ਕਾਫੀ ਚਰਚਾ ਹੋ ਰਹੀ ਹੈ,

ਰਾਮ ਰਹੀਮ ਨੇ ਖੇਤੀ ਲਈ ਜਮਾਨਤ ਮੰਗੀ ਸੀ, ਪਹਿਲਾਂ ਤੋਂ ਹੀ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਝੁਕੀ ਹੋਈ ਖੱਟਰ ਸਰਕਾਰ ਦੇ ਮੰਤਰੀ ਨੇ ਵੀ ਥੋੜੇ ਦਿਨ ਪਹਿਲਾਂ ਵੱਡਾ ਬਿਆਨ ਦਿੱਤਾ ਸੀ।ਹਰਿਆਣਾ ਦੇ ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਸੀਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਮਿਲ ਜਾਵੇਗੀ। ਪੰਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਸਾ ਤੋਂ ਰਿਪੋਰਟ ਆਉਣ ਦਾ ਇੰਤਜ਼ਾਰ ਹੈ, ਜਦ ਉਹ ਰਿਪੋਰਟ ਆ ਜਾਵੇਗੀ, ਉਹ ਰਾਮ ਰਹੀਮ ਨੂੰ ਪੈਰੋਲ ਦੇ ਦੇਣਗੇ।

error: Content is protected !!