ਯਾਤਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ , ਤਿੰਨ ਲੋਕਾਂ ਦੀ ਮੌਤ, 23 ਲਾਪਤਾ:ਕਾਠਮੰਡੂ : ਨੇਪਾਲ ਦੇ ਧਾਦਿੰਗ ਜ਼ਿਲ੍ਹੇ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਦੀ ‘ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ 16 ਜ਼ਖਮੀ ਹੋਏ ਹਨ।

ਮਿਲੀ ਜਾਣਕਾਰੀ ਮੁਤਾਬਕ ਇਸ ਦੇ ਨਾਲ ਹੀ 23 ਲੋਕਾਂ ਦੇ ਲਾਪਤਾ ਹੋਣ ਦੀ ਵੀ ਖ਼ਬਰ ਹੈ।ਇਸ ਹਾਦਸੇ ਤੋਂ ਬਾਅਦ ਤਲਾਸ਼ੀ ਅਤੇ ਬਚਾਅ ਮੁਹਿੰਮ ਜਾਰੀ ਹਨ ਅਤੇ ਲਾਪਤਾ ਹੋਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
