Home / Viral / ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਵੱਡਾ ਐਲਾਨ !

ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦਾ ਵੱਡਾ ਐਲਾਨ !

ਆਪ ਸਭ ਸੰਗਤ ਨੂੰ ਪਤਾ ਹੈ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ ਜਿਸ ਨੂੰ ਲੈ ਕੇ ਸਿੱਖ ਸੰਗਤਾਂ ਚ ਬਹੁਤ ਖੁਸ਼ੀ ਤੇ ਉਡੀਕ ਹੈ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੀ ਦੁਨੀਆ ਵਿਚ ਪੰਜਾਬੀ ਪੱਬਾਂ ਭਾਰ ਹਨ। ਉਥੇ ਹੀ ਐਸ.ਜੀ.ਪੀ. ਸੀ. ਤੇ ਪੰਜਾਬ ਸਰਕਾਰ ਵੀ ਇਸ ਮੌਕੇ ਕਾਫੀ ਉਤਸ਼ਾਹਿਤ ਹੈ। ਮਿਲੀ ਜਾਣਕਾਰੀ ਮੁਤਾਬਕ ਐਸ.ਜੀ.ਪੀ.ਸੀ. ਨੇ ਪੰਜਾਬ ਸਰਕਾਰ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮਨ ਬਣਾਇਆ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੀ ਪੰਜਾਬ ਸਰਕਾਰ ਤੇ ਐਸ.ਜੀ.ਪੀ.ਸੀ. ਦਾ ਇਹ ਪ੍ਰਕਾਸ਼ ਪੁਰਬ ਮਨਾਏਗੀ। ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਪੋਸਟ ਪਾ ਕੇ ਖੁਸ਼ੀ ਸਾਂਝੀ ਕੀਤੀ ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਰੋਹਾਂ ਲਈ ਕਾਰਜਕਾਰੀ ਕਮੇਟੀ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ।

ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਨੂੰ ਲੈ ਕੇ ਹਰ ਤਰ੍ਹਾਂ ਦੇ ਸਮਾਰੋਹਾਂ ਤੇ ਉਨ੍ਹਾਂ ਦੇ ਲੋੜੀਂਦੇ ਪ੍ਰਬੰਧ ਸਮਾਂ-ਬੱਧ ਤਰੀਕੇ ਨਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲਾ ਪ੍ਰਕਾਸ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਹਲਕਾ ਬਟਾਲਾ ਦੇ ਪਿੰਡ ਮੁਰਾਦਪੁਰ ਵਿਖੇ 10 ਦਿਨ ਤੋਂ ਚਲ ਰਹੇ ਬੱਚਿਆਂ ਦੇ ਧਾਰਮਿਕ ਸਮਰ ਕੈਂਪ ਦੇ ਆਖਰੀ ਦਿਨ ਬੱਚਿਆ ਨੂੰ ਮੈਡਲ ਧਾਰਮਿਕ ਕਿਤਾਬਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਸੱਦਾ ਦਿੱਤਾ ਗਿਆ ਹੈ। ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿੱਜੀ ਤੌਰ ’ਤੇ ਮਿਲ ਕੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਕਿਹਾ। ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਿਆ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਦਾਸ ਨੇ ਸੱਦਾ ਦਿੱਤਾ ਹੈ।

error: Content is protected !!