ਤੁਹਾਨੂੰ ਦੱਸ ਦੇਈਏ ਕਿ ਪੰਜਾਬ ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਆਸਾਰ ਬਣੇ ਹੋਏ ਹਨ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਪਾਣੀ ਦਾ ਕ*ਹਿਰ ਪੂਰੇ ਪੰਜਾਬ ਵਿਚ ਪੈ ਰਿਹਾ ਹੈ ਕਈ ਥਾਵਾਂ ‘ਤੇ ਤਾਂ ਲੋਕਾਂ ਦੇ ਘਰਾਂ ਵਿਚ ਵੀ ਗੋਡੇ ਗੋਡੇ ਪਾਣੀ ਵੜ ਗਿਆ ਹੈ ਅਤੇ ਲੋਕ ਆਪਣੇ ਘਰਾਂ ਵਿਚੋਂ ਨਿਕਲ ਕੇ ਹੋਰ ਜਗ੍ਹਾਂ ‘ਤੇ ਆਪਣੇ ਰਹਿਣ ਬਸੇਰਾ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅਜਿਹਾ ਹੀ ਹਾਲ ਮਾਨਸਾ ਜ਼ਿਲ੍ਹੇ ਵਿਚ ਵੀ ਹੈ। ਮਾਨਸਾ ਜ਼ਿਲ੍ਹੇ ਵਿਚ ਮੀਂਹ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 17 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮੀਡੀਆ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਪਾਣੀ ਭਰ ਗਿਆ ਹੈ ਜਿਸ ਕਾਰਨ ਸਕੂਲਾਂ ਵਿਚ ਕਲਾਸਾਂ ਲੱਗਣੀਆਂ ਸੰਭਵ ਨਹੀਂ ਹਨ ਅਤੇ ਜ਼ਿਆਦਾ ਪਾਣੀ ਕਾਰਨ ਬੱਚਿਆਂ ਦੀ ਸਿਹਤ ਵੀ ਵਿਗੜ ਸਕਦੀ ਹੈ। ਦੱਸ ਦਈਏ ਕਿ ਸੂਬੇ ਵਿਚ ਪਿਛਲੇ 5 ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੀ ਹੈ ਪਰ ਕਈਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਭਾਰੀ ਬਾਰਸ਼ ਕਾਰਨ ਕਈ ਲੋਕਾਂ ਦੀਆਂ ਘਰਾਂ ਦੀਆਂ ਛੱਤਾਂ ਵੀ ਡਿੱਗ ਪਈਆਂ ਹਨ।

ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਕਮਿਸ਼ਨਰ ਦੇ ਇਸ ਐਲਾਨ ਤੋਂ ਬੱਚੇ ਤਾਂ ਬੇਹੱਦ ਖ਼ੁਸ਼ ਹਨ ਪਰ ਆਮ ਲੋਕ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪ੍ਰੇਸ਼ਾਨ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਚ ਵੀ ਹੜ ਦੇ ਆਸਾਰ ਬਣ ਸਕਦੇ ਹਨ ਇਹ ਕਹਿਣਾ ਹੈ ਮੌਸਮ ਵਿਭਾਗ ਦੀ ਨਵੀਂ ਜਾਣਕਾਰੀ ਅਨੁਸਾਰ ਹਿਮਾਚਲ ਤੇ ਪੰਜਾਬ ‘ਚ ਲਗਾਤਾਰ ਪੈ ਰਹੇ ਮੀਂਹ ਨਾਲ ਹੜ੍ਹ ਦੀ ਸਥਿਤੀ ਬਣ ਗਈ ਹੈ। ਨਦੀਆਂ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਕੇ ਨੁਕਸਾਨ ਪਹੁੰਚਾਉਣ ‘ਚ ਲੱਗੀਆਂ ਹਨ। ਸੈਂਕੜੇ ਪਿੰਡਾਂ ਵਿਚ ਹੜ੍ਹ ਦਾ ਪਾਣੀ ਦਾਖ਼ਲ ਹੋ ਗਿਆ। ਕਈ ਸਥਾਨਾਂ ‘ਤੇ ਸੰਪਰਕ ਸੜਕ ਖਤਮ ਹੋ ਗਈ ਹੈ। ਜਾਣਕਾਰੀ ਅਨੁਸਾਰ ਨਦੀਆਂ ਦੇ ਬੰਨ੍ਹਾਂ ‘ਤੇ ਪਾਣੀ ਦਾ ਦਬਾਅ ਅਤੇ ਰਿਸਾਵ ਜਾਰੀ ਹੈ। ਘੱਗਰ ਦਰਿਆ ’ਚ ਸਰਾਲਾ ਹੈੱਡ ’ਤੇ 15 ਜੁਲਾਈ ਦੀ ਰਾਤ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ’ਤੇ ਪੁੱਜ ਗਿਆ ਸੀ।