Home / Informations / NRI ਦੇ ਲਈ ਪੰਜਾਬ ਚ ਪਹਿਲੀਵਾਰ ਹੋਣ ਲੱਗਾ ਇਹ ਕੰਮ – ਆਈ ਤਾਜਾ ਵੱਡੀ ਖਬਰ

NRI ਦੇ ਲਈ ਪੰਜਾਬ ਚ ਪਹਿਲੀਵਾਰ ਹੋਣ ਲੱਗਾ ਇਹ ਕੰਮ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਰਥਿਕ ਮੰਦੀ ਦੇ ਚੱਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਉਥੇ ਹੀ ਕੁਝ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸ ਜਾਂਦੇ ਹਨ ਅਤੇ ਕੁਝ ਨੂੰ ਉਥੋਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ। ਜਿੱਥੇ ਉਨਾਂ ਦੀਆਂ ਬਹੁਤ ਸਾਰੀਆਂ ਪੀੜੀਆਂ ਇੱਕ ਤੋਂ ਬਾਅਦ ਇੱਕ ਉੱਥੇ ਵਸ ਜਾਂਦੀਆਂ ਹਨ, ਬਹੁਤ ਸਾਰੇ ਪੰਜਾਬੀ ਪਰਿਵਾਰ ਅਜਿਹੇ ਵੀ ਹਨ ਜੋ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ ਅਤੇ ਪੰਜਾਬ ਆਉਂਦੇ ਜਾਂਦੇ ਰਹਿੰਦੇ ਹਨ। ਉਥੇ ਹੀ ਵਿਦੇਸ਼ਾਂ ਵਿੱਚ ਰਹਿਣ ਵਾਲੇ ਕਈ ਪਰਿਵਾਰਾਂ ਨੂੰ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿੱਥੇ ਇਨਸਾਫ ਲਈ ਉਹਨਾਂ ਨੂੰ ਜਗ੍ਹਾ-ਜਗ੍ਹਾ ਤੇ ਭਟਕਣਾ ਪੈਂਦਾ ਹੈ।

ਹੁਣ ਐਨ ਆਰ ਆਈ ਲਈ ਪੰਜਾਬ ਵਿੱਚ ਪਹਿਲੀ ਵਾਰ ਇਹ ਕੰਮ ਹੋਣ ਲੱਗਾ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਦੇਸ਼ਾਂ ਵਿਚ ਵਸਦੇ ਬਹੁਤ ਸਾਰੇ ਪ੍ਰਵਾਸੀ ਭਾਰਤੀਆਂ ਵੱਲੋਂ ਜ਼ਮੀਨ ਜਾਇਦਾਦ ਨੂੰ ਲੈ ਕੇ ਕਈ ਮਾਮਲੇ ਅਦਾਲਤਾਂ ਵਿੱਚ ਦਰਜ ਕਰਵਾਏ ਗਏ ਹਨ। ਜਿੱਥੇ ਉਨਾਂ ਨੂੰ ਆਪਣੀ ਜ਼ਮੀਨ ਜਾਇਦਾਦਾਂ ਬਾਰੇ ਫੈਸਲਿਆਂ ਨੂੰ ਲੈ ਕੇ ਕਾਫੀ ਜੱਦੋਜਹਿਦ ਅਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵਿਦੇਸ਼ੀ ਪ੍ਰਵਾਸੀਆਂ ਦੇ ਕੇਸਾਂ ਨੂੰ ਜਲਦ ਹੱਲ ਕਰਨ ਲਈ ਪੰਜਾਬ ਵਿੱਚ ਚਾਰ ਜਿਲਿਆਂ ਵਿੱਚ ਵਿਸ਼ੇਸ਼ ਅਦਾਲਤਾਂ ਖੁੱਲ੍ਹ ਜਾਣ ਦਾ ਐਲਾਨ ਕਰ ਦਿੱਤਾ ਹੈ।

ਕਿਉਂਕਿ ਪੰਜਾਬ ਵਿੱਚ 10 ਹਜ਼ਾਰ ਦੇ ਕਰੀਬ ਪਰਵਾਸੀਆਂ ਅਤੇ ਜ਼ਮੀਨ ਜਾਇਦਾਦ ਨੂੰ ਲੈ ਕੇ ਚਲ ਰਹੇ ਕੇਸ ਪੈਡਿੰਗ ਹਨ। ਜਿਨ੍ਹਾਂ ਦਾ ਨਿਪਟਾਰਾ ਜਲਦ ਹੀ ਕਰ ਦਿੱਤਾ ਜਾਵੇਗਾ ਅਤੇ ਇਸ ਵਾਸਤੇ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿਚ ਨੋਡਲ ਅਫਸਰ ਵੀ ਤਾਇਨਾਤ ਕੀਤੇ ਜਾ ਰਹੇ ਹਨ। ਜੋ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਣਕਾਰੀ ਰੋਜ਼ਾਨਾ ਹੀ ਜਿਲੇ ਦੇ ਡੀਸੀ ਨੂੰ ਦੇਣਗੇ।

ਕਿਉਂਕਿ ਪਹਿਲਾਂ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੰਮਾ ਸਮਾਂ ਉਨ੍ਹਾਂ ਦੇ ਕੇਸ ਚੱਲਦੇ ਰਹਿੰਦੇ ਸਨ। ਇਸ ਲਈ ਹੀ ਹੁਣ ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿਚ ਨੋਡਲ ਅਫਸਰ ਤਾਇਨਾਤ ਕਰਨ ਦਾ ਕਾਰਜ ਕੀਤਾ ਜਾਵੇਗਾ। ਇਹ ਚਾਰ ਵਿਸ਼ੇਸ਼ ਅਦਾਲਤਾਂ ਲਈ ਪੰਜਾਬ ਦੇ 4 ਜਿਲਿਆਂ ਜਿਨ੍ਹਾਂ ਵਿੱਚ ਬਠਿੰਡਾ, ਲੁਧਿਆਣਾ ,ਪਟਿਆਲਾ ਅਤੇ ਅੰਮ੍ਰਿਤਸਰ ਨੂੰ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸਾਰੇ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਹੱਲ ਕੀਤਾ ਜਾਵੇਗਾ।

error: Content is protected !!