Home / Informations / NRI ਨਾਲ ਚਿੱਟੇ ਦਿਨ ਹੋ ਗਿਆ ਅਜਿਹਾ ਕਾਂਡ ਸਭ ਰਹਿ ਗਏ ਹੱਕੇ ਬੱਕੇ – ਲੋਕਾਂ ਚ ਪਈ ਦਹਿਸ਼ਤ

NRI ਨਾਲ ਚਿੱਟੇ ਦਿਨ ਹੋ ਗਿਆ ਅਜਿਹਾ ਕਾਂਡ ਸਭ ਰਹਿ ਗਏ ਹੱਕੇ ਬੱਕੇ – ਲੋਕਾਂ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਸੂਬੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦੇ ਕਾਰਨ ਜਿੱਥੇ ਪੰਜਾਬ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ ਉਥੇ ਹੀ ਲੋਕਾਂ ਵੱਲੋਂ ਵੀ ਕੀਤੇ ਹੁਣ ਆਉਣ ਜਾਣ ਤੋਂ ਵੀ ਕਤਰਾਇਆ ਜਾ ਰਿਹਾ ਹੈ। ਕਿਉਂਕਿ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਜਿਹੇ ਦੋਸ਼ੀਆਂ ਵੱਲੋਂ ਜਿੱਥੇ ਦਿਨ-ਦਿਹਾੜੇ ਹੀ ਲੋਕਾਂ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਥੇ ਹੀ ਲੁੱਟ ਖੋਹ ਦੀ ਨੀਅਤ ਨਾਲ ਇਨ੍ਹਾਂ ਦੋਸ਼ੀਆਂ ਵੱਲੋਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾ ਰਿਹਾ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਖਬਰਾਂ ਨੇ ਜਿੱਥੇ ਪੰਜਾਬ ਦੇ ਮਾਹੌਲ ਨੂੰ ਹੋਰ ਖ਼ਰਾਬ ਕਰ ਦਿੱਤਾ ਹੈ। ਉਥੇ ਹੀ ਅਜਿਹੇ ਗ਼ੈਰ-ਸਮਾਜਿਕ ਅਨਸਰਾਂ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

ਹੁਣ ਐਨ ਆਰ ਆਈ ਨਾਲ ਚਿੱਟੇ ਦਿਨ ਅਜਿਹਾ ਕਾਂਡ ਹੋ ਗਿਆ ਹੈ ਜਿਸ ਨੂੰ ਸੁਣ ਕੇ ਸਭ ਹੱਕੇ-ਬੱਕੇ ਰਹਿ ਗਏ ਹਨ ਅਤੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਦੁਸਾਂਝ ਕਲਾਂ ਦੇ ਐਨਆਰਆਈ ਜਰਨੈਲ ਸਿੰਘ ਨਾਲ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਕਾਰ ਵਿੱਚ ਸਵਾਰ ਹੋ ਕੇ ਨਜ਼ਦੀਕੀ ਪਿੰਡ ਲਾਦੀਆ ਤੋਂ ਨਾਨੋ ਮਾਜਰਾ ਰੋਡ ਤੇ ਜਾ ਰਿਹਾ ਸੀ।

ਉਸ ਸਮੇਂ ਹੀ ਰਸਤੇ ਵਿੱਚ ਦੋ ਨੌਜਵਾਨਾਂ ਅਤੇ ਇਕ ਲੜਕੀ ਵੱਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਜਿਸ ਤੇ ਉਨ੍ਹਾਂ ਦੀ ਮਦਦ ਕਰਨ ਵਾਸਤੇ ਰੁਕੇ ਤਾਂ ਉਹਨਾਂ ਵੱਲੋਂ ਤੇਜ਼ਧਾਰ ਹਥਿਆਰਾਂ, ਅਤੇ ਪਿਸਤੌਲ ਦੀ ਨੋਕ ਤੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੰਦੇ ਹੋਏ ਉਸ ਦੀ ਗੱਡੀ ਲੈ ਕੇ ਫਰਾਰ ਹੋ ਗਏ ਜਿਥੇ ਇਸ ਘਟਨਾ ਦੇ ਦੌਰਾਨ ਉਹ ਹੱਥੋਪਾਈ ਵੀ ਹੋਏ ਹਨ ਉਥੇ ਹੀ ਉਹ ਜਰਨੈਲ ਸਿੰਘ ਦਾ iphone ਵੀ ਖੋਹ ਕੇ ਲੈ ਗਏ। ਇਸ ਘਟਨਾ ਦੀ ਜਾਣਕਾਰੀ ਜਿੱਥੇ ਪੀੜਤ ਵੱਲੋਂ ਪੁਲਿਸ ਨੇ ਦਿੱਤੀ ਗਈ ਹੈ ਉਥੇ ਹੀ ਦੁਸਾਂਝ ਕਲਾਂ , ਫਿਲੋਰ ਅਤੇ ਗੋਰਾਇਆਂ ਦੀ ਪੁਲਿਸ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਜਰੀਏ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਹੱਲ ਕਰਨ ਵਾਸਤੇ ਪੁਲਿਸ ਵੱਲੋਂ ਜਿਥੇ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

error: Content is protected !!