ਸਹਿਕਾਰੀ ਬੈਂਕਾਂ ਵੱਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਚੰਡੀਗੜ੍ਹ ਵਿਖੇ ਬੈਂਕ ਦੇ ਪੁਰਾਣੇ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਕੇ ਰਸਮੀ ਉਦਘਾਟਨ ਕੀਤਾ ਹੈ ਹੁਣ ਤੱਕ ਮਿਲੀਆਂ ਮੀਡੀਆ ਰਿਪੋਰਟਾਂ ਅਨੁਸਾਰ ਪਹਿਲੇ ਪੜਾਅ ਵਿੱਚ 27 ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਤੋਂ ਅੱਜ ਈ-ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰੀ ਸਹਿਕਾਰੀ ਬੈਂਕਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਹੋਰ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

ਉਧਰ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜਨੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਸਹਿਕਾਰਤਾ ਲਹਿਰ ਆਪਣੀ ਮਜ਼ਬੂਤੀ ਵੱਲ ਜਾ ਰਹੀ ਹੈ। ਉਧਰ ਦੂਜੇ ਪਾਸੇ ਅੱਜ ਲੁਧਿਆਣੇ ਦੀ ਕੇਂਦਰੀ ਜੇਲ੍ਹ ਦੀ ਘਟਨਾ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਫੈਲੀ ਅਰਾਜਕਤਾ ਅਤੇ ਬਦਅਮਨੀ ਲਈ ਜ਼ਿੰੰਮੇਵਾਰ ਠਹਿਰਾਉਂਦਿਆਂ ਉਸ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਉਹਨਾਂ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਹਿੰਸਾ ਅਤੇ ਕੈਦੀਆਂ ਦੇ ਭੱਜਣ ਦੀ ਘਟਨਾ ਦੀ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ ਲੁਧਿਆਣਾ ਕੇਂਦਰੀ ਜੇਲ੍ਹ ਵਿਚ ਵਾਪਰੀਆਂ ਘਟਨਾਵਾਂ ਉੱਤੇ ਹੈਰਾਨੀ ਅਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਡਿਪਟੀ ਮੁੱਖ ਮੰਤਰੀ ਨੇ ਕਿਹਾ ਕਿ ਸੁਰੱਖਿਆ ‘ਚ ਇੰਨੀ ਵੱਡੀ ਕੋਤਾਹੀ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਹੋਈ।ਉਹਨਾਂ ਕਿਹਾ ਕਿ ਕੈਦੀਆਂ ਨੇ ਬਗਾਵਤ ਕਰਦੇ ਹੋਏ ਨਾ ਸਿਰਫ ਗੈਸ ਸਿਲੰਡਰਾਂ ਨਾਲ ਜੇਲ੍ਹ ਅੰਦਰ ਜਗ੍ਹਾ ਜਗ੍ਹਾ ਧਮਾਕੇ ਕੀਤੇ, ਸਗੋਂ ਇੱਕ ਡੀਐਸਪੀ ਸਮੇਤ ਜੇਲ੍ਹ ਗਾਰਡਾਂ ਨੂੰ ਕੁੱਟ ਕੁੱਟ ਕੇ ਜ਼ਖ਼ਮੀ ਕਰ ਦਿੱਤਾ ਅਤੇ ਜੇਲ੍ਹ ਤੋੜ ਕੇ ਫਰਾਰ ਹੋ ਗਏ।